ਨਵਜੋਤ ਕੌਰ ਸਿੱਧੂ ਨੇ CM ਭਗਵੰਤ ਮਾਨ ਕੋਲੋਂ ਮੰਗੀ ਸੁਰੱਖਿਆ
ਵੀਓਪੀ ਬਿਊਰੋ – ਪੰਜਾਬ ਕਾਂਗਰਸ ਵਿੱਚ ਸੀਨੀਅਰ ਆਗੂਆਂ ‘ਤੇ ਵੱਡੇ ਇਲਜ਼ਾਮ ਲਾਉਣ ਤੋਂ ਬਾ੍ਅਦ ਹਲਚਲ ਪੈਦਾ ਕਰ ਚੁੱਕੀ ਨਵਜੋਤ ਕੌਰ ਸਿੱਧੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਲੋਂ ਆਪਣੀ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ਸਾਰੇ ਮਾਮਲੇ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਸ ਸਾਰੇ ਮਾਮਲੇ ’ਚ ਮੁੱਖ ਮੰਤਰੀ ਦੀ ਚੁੱਪੀ ’ਤੇ ਸਵਾਲ ਖੜ੍ਹੇ ਹੁੰਦੇ ਹਨ। ਸ਼ੁੱਕਰਵਾਰ ਰਾਤ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਪੋਸਟ ਕਰਦਿਆਂ ਉਨ੍ਹਾਂ ਕਿਹਾ CM ਭਗਵੰਤ ਮਾਨ ਜੀ, ਮੈਨੂੰ ਲੱਗਦਾ ਹੈ ਕਿ ਹੁਣ ਮੈਨੂੰ ਕੁਝ ਸੁਰੱਖਿਆ ਦੀ ਲੋੜ ਹੈ, ਨਹੀਂ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ। ਅਤੇ ਕਿਰਪਾ ਕਰਕੇ ਜਵਾਬ ਦਿਓ ਕਿ ਪੰਜਾਬ ਦੇ ਮਾਨਯੋਗ ਰਾਜਪਾਲ ਸਾਹਮਣੇ ਮੇਰੇ ਦੁਆਰਾ ਉਠਾਏ ਗਏ ਮੁੱਦਿਆਂ ‘ਤੇ ਤੁਹਾਡੇ ਵੱਲੋਂ ਕੋਈ ਜਵਾਬ ਕਿਉਂ ਨਹੀਂ ਆਇਆ? ਤੁਸੀਂ ਸ਼ਰਾਬ ਅਤੇ ਮਾਈਨਿੰਗ ਮਾਫੀਆ ਨੂੰ ਸਹੂਲਤ ਕਿਉਂ ਦੇ ਰਹੇ ਹੋ?”
ਇਸ ਦੇ ਨਾਲ ਉਨ੍ਹਾਂ ਨੇ ਉਸ ਮੈਮੋਰੰਡਮ ਦੀ ਇੱਕ ਕਾਪੀ ਵੀ ਪੋਸਟ ਕੀਤੀ ਜਿਸ ਵਿੱਚ ਉਹ ਮੁੱਦੇ ਦੱਸੇ ਗਏ ਸਨ ਜੋ ਉਨ੍ਹਾਂ ਨੇ ਆਪਣੀ ਹਾਲੀਆ ਮੁਲਾਕਾਤ ਵਿੱਚ ਪੰਜਾਬ ਦੇ ਰਾਜਪਾਲ ਕੋਲ ਉਠਾਏ ਸਨ। ਇਸ ਵਿੱਚ ਕੌਰ ਨੇ ਭਗਵੰਤ ਮਾਨ ਸਰਕਾਰ ਵੱਲੋਂ ਚਲਾਏ ਜਾ ਰਹੇ ਇੱਕ ਜ਼ਮੀਨ ਘੁਟਾਲੇ ਦਾ ਦੋਸ਼ ਲਗਾਇਆ ਸੀ।
ਇਸ ਸਬੰਧੀ ਨਵਜੋਤ ਕੌਰ ਸਿੱਧੂ ਨੇ ਇੱਕ ਟਵੀਟ ਕੀਤਾ ਅਤੇ ਰਾਜਪਾਲ ਦੇ ਨਾਲ ਤਸਵੀਰ ਦੇ ਨਾਲ ਪੋਸਟ ਕੀਤਾ ਕਿ ਮੁੱਖ ਮੰਤਰੀ, ਭਗਵੰਤ ਮਾਨ ਜੀ; ਮੈਨੂੰ ਲੱਗਦਾ ਹੈ ਕਿ ਮੈਨੂੰ ਹੁਣ ਕੁਝ ਸੁਰੱਖਿਆ ਦੀ ਲੋੜ ਹੈ ਨਹੀਂ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ। ਅਤੇ ਕਿਰਪਾ ਕਰਕੇ ਜਵਾਬ ਦਿਓ ਕਿ ਮਾਣਯੋਗ ਰਾਜਪਾਲ ਪੰਜਾਬ ਦੇ ਸਾਹਮਣੇ ਉਠਾਏ ਗਏ ਮੇਰੇ ਮੁੱਦਿਆਂ ‘ਤੇ ਤੁਹਾਡੇ ਵੱਲੋਂ ਕੋਈ ਜਵਾਬ ਕਿਉਂ ਨਹੀਂ ਦਿੱਤਾ ਗਿਆ??? ਤੁਸੀਂ ਸ਼ਰਾਬ ਅਤੇ ਮਾਈਨਿੰਗ ਮਾਫੀਆ ਨੂੰ ਕਿਉਂ ਉਤਸ਼ਾਹਿਤ ਕਰ ਰਹੇ ਹੋ???।


