ਧਮਾਕੇ ਨਾ ਹਿੱਲਿਆ ਜਲੰਧਰ, ਇੱਕ ਦੀ ਮੌ+ਤ, 2 ਜ਼ਖਮੀ

ਧਮਾਕੇ ਨਾ ਹਿੱਲਿਆ ਜਲੰਧਰ, ਇੱਕ ਦੀ ਮੌ+ਤ, 2 ਜ਼ਖਮੀ

ਵੀਓਪੀ ਬਿਊਰੋ – ਜਲੰਧਰ ਵਿੱਚ ਅੱਗ ਉਸ ਸਮੇਂ ਸਨਸਨੀ ਫੈਲ ਗਈ ਜਦ ਇੱਕ ਜ਼ੋਰਦਾਰ ਧਮਾਕਾ ਹੋਇਆ। ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਇੱਕ ਜ਼ੋਰਦਾਰ ਧਮਾਕੇ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਕ੍ਰੈਪ ਗੋਦਾਮ ਵਿੱਚ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਆਵਾਜ਼ ਇੱਕ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਮ੍ਰਿਤਕ ਦੀ ਪਛਾਣ ਸੰਤੋਖਪੁਰਾ ਦੇ ਰਹਿਣ ਵਾਲੇ ਰਾਜਿੰਦਰ ਵਜੋਂ ਹੋਈ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਟੇਸ਼ਨ 8 ਦੀ ਪੁਲਿਸ ਮੌਕੇ ‘ਤੇ ਪਹੁੰਚੀ, ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਧਮਾਕੇ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ।

ਫਿਲਹਾਲ ਲਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਧਮਾਕੇ ਦੇ ਪਿੱਛੇ ਕੀ ਕਾਰਨ ਹਨ। ਧਮਾਕੇ ਤੋਂ ਬਾਅਦ ਸਥਾਨਕ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ।

error: Content is protected !!