ਮਨਪ੍ਰੀਤ ਬਾਦਲ ਦੀ ਧੀ ਦਾ ਕਸ਼ਮੀਰ ਦੇ ਸ਼ਾਹੀ ਪਰਿਵਾਰ ਨਾਲ ਹੋਇਆ ਰਿਸ਼ਤਾ
ਵੀਓਪੀ ਬਿਊਰੋ- ਪੰਜਾਬ ਦੀ ਸਿਆਸਤ ‘ਤੇ ਲੰਬਾ ਸਮਾਂ ਰਾਜ ਕਰਨ ਵਾਲੇ ਬਾਦਲ ਪਰਿਵਾਰ ਦੇ ਨਾਲ ਜੁੜੀ ਵੱਡੀ ਖ਼ਬਰ ਹੈ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਧੀ ਰੀਆ ਦੀ ਮੰਗਣੀ ਜੰਮੂ-ਕਸ਼ਮੀਰ ਦੇ ਸ਼ਾਹੀ ਪਰਿਵਾਰ ਅਤੇ ਸੀਨੀਅਰ ਕਾਂਗਰਸੀ ਨੇਤਾ ਕਰਨ ਸਿੰਘ ਦੇ ਪੋਤੇ ਆਰ.ਕੇ. ਮਰਤੰਡ ਸਿੰਘ ਨਾਲ ਹੋਈ ਹੈ। ਬਾਦਲ ਪਰਿਵਾਰ ਦੀ ਧੀ ਦੀ ਮੰਗਣੀ ਤੋਂ ਬਾਅਦ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟ ਵਿੱਚ ਵਿਕਰਮਾਦਿੱਤਿਆ ਸਿੰਘ ਨੇ ਇੱਖ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ “ਮਾਤਾ ਦੇਵੀ ਦੇ ਆਸ਼ੀਰਵਾਦ ਨਾਲ, ਸਾਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਡੇ ਪੁੱਤਰ, ਆਰ.ਕੇ. ਮਾਰਤੰਡ ਸਿੰਘ ਦੀ ਮੰਗਣੀ ਰੀਆ ਬਾਦਲ ਨਾਲ ਹੋ ਗਈ ਹੈ। ਰੀਆ ਸਰਦਾਰ ਅਤੇ ਸਰਦਾਰਨੀ ਮਨਪ੍ਰੀਤ ਸਿੰਘ ਬਾਦਲ ਦੀ ਧੀ ਹੈ। ਅਸੀਂ ਉਨ੍ਹਾਂ ਦੋਵਾਂ ਨੂੰ ਆਪਣੇ ਪਿਆਰ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਜਦੇ ਹਾਂ।


