ਠੰਢ ਦਾ ਕਹਿਰ… ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ
ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਠੰਢ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਵੀ ਸੰਘਣੀ ਧੁੰਦ ਤੇ ਸੂਤ ਲਹਿਰ ਦਾ ਅਲਰਟ ਜਾਰੀ ਕੀਤਾ ਹੋਇਆ ਹੈ। ਅੱਜ ਵੀ ਸਵੇਰ ਦੇ ਸਮੇਂ ਸੰਘਣੀ ਧੁੰਦ ਛਾਈ ਰਹੀ। ਇਸ ਦੌਰਾਨ ਠੰਢੀਆਂ ਹਵਾਵਾਂ ਚੱਲਣ ਨਾਲ ਤਾਪਮਾਨ ’ਚ ਵੀ ਗਿਰਾਵਟ ਆਈ। ਮੌਸਮ ਵਿਭਾਗ ਦੇ ਮੁਤਾਬਕ ਐਤਵਾਰ ਤੇ ਸੋਮਵਾਰ ਨੂੰ ਵੀ ਸੂਬੇ ’ਚ ਸੰਘਣੀ ਧੁੰਦ ਛਾਏਗੀ ਤੇ ਸੀਤ ਲਹਿਰ ਚੱਲੇਗੀ। ਇਸ ਤੋਂ ਬਾਅਦ ਮੌਸਮ ਸਾਫ਼ ਰਹੇਗਾ।
ਮੌਸਮ ਵਿਭਾਗ ਮੁਤਾਬਕ ਅੱਜ ਪੂਰੇ ਸੂਬੇ ਵਿੱਚ ਮੌਸਮ ਸੁੱਕਾ ਰਹੇਗਾ। ਹਾਲਾਂਕਿ ਹਿਮਾਚਲ ਨਾਲ ਲੱਗਦੇ ਇਲਾਕਿਆਂ ਵਿੱਚ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਕੋਹਰੇ ਕਾਰਨ ਦਿੱਖ (ਵਿਜ਼ਿਬਿਲਟੀ) ਉੱਤੇ ਵੀ ਅਸਰ ਪੈ ਸਕਦਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਮੌਸਮ ਵਿਭਾਗ ਮੁਤਾਬਕ ਉੱਤਰੀ ਪਾਕਿਸਤਾਨ ਅਤੇ ਉਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰੀ ਹਵਾ ਵਿੱਚ ਵੈਸਟਨ ਡਿਸਟਰਬਨ ਬਣਿਆ ਹੋਇਆ ਹੈ, ਪਰ ਇਹ ਕਮਜ਼ੋਰ ਹੈ। ਇਸਦੇ ਨਾਲ ਹੀ ਹਵਾਵਾਂ ਦੀ ਰਫ਼ਤਾਰ ਵੀ ਘਟ ਗਈ ਹੈ, ਜਿਸ ਕਾਰਨ ਪਾਲਿਊਸ਼ਨ ਦਾ ਪੱਧਰ ਵਧਿਆ ਹੋਇਆ ਹੈ।


