ਮਜੀਠੀਆ ਨੂੰ 2025 ‘ਚ ਨਹੀਂ ਰਾਹਤ, 19 ਜਨਵਰੀ ਨੂੰ ਅਗਲੀ ਸੁਣਵਾਈ

ਮਜੀਠੀਆ ਨੂੰ 2025 ‘ਚ ਨਹੀਂ ਰਾਹਤ, 19 ਜਨਵਰੀ ਨੂੰ ਅਗਲੀ ਸੁਣਵਾਈ

ਵੀਓਪੀ ਬਿਊਰੋ – ਜੂਨ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਾਲ 2025 ਦੌਰਾਨ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ। ਕਿਉਂਕਿ ਹੁਣ ਮਜੀਠੀਆ ਦੇ ਮਾਮਲੇ ਨਾਲ ਸਬੰਧਿਤ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ। ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਤੇਤ ਪੰਜਾਬ ਸਰਕਾਰ ਤੋਂ 4 ਹਫਤਿਆਂ ਵਿਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।।

ਦੱਸ ਦੇਈਏ ਕਿ ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਜਿਸਤੋਂ ਬਾਅਦ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ ਤੇ ਇਸ ਤੋਂ ਇਲਾਵਾ ਉਨ੍ਹਾਂ ਖਿਲਾਫ ਸਰਕਾਰੀ ਡਿਊਟੀ ਵਿਚ ਵਿਘਨ ਪੈਣ ਦੀ FIR ਵੀ ਦਰਜ ਹੈ।

ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ੍ਹ ’ਚ ਬੰਦ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਈ ਦਿਨਾਂ ਦੀ ਬਹਿਸ ਤੋਂ ਬਾਅਦ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

error: Content is protected !!