ਵੱਡੀ ਖ਼ਬਰ… IG ਨੇ ਖੁਦ ਨੂੰ ਮਾਰੀ ਗੋ+ਲ਼ੀ

ਪਟਿਆਲਾ – ਸੂਤਰਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਸਾਬਕਾ ਆਈਪੀਐੱਸ ਅਧਿਕਾਰੀ ਅਤੇ ਸੇਵਾਮੁਕਤ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਅਮਰ ਸਿੰਘ ਚਾਹਲ ਨੇ ਸੋਮਵਾਰ ਨੂੰ ਪਟਿਆਲਾ ਵਿੱਚ ਕਥਿਤ ਤੌਰ ‘ਤੇ ਖੁਦ ਨੂੰ ਗੋ+ਲੀ ਮਾਰ ਲਈ। ਇਹ ਘਟਨਾ ਪਟਿਆਲਾ ਵਿੱਚ ਵਾਪਰੀ ਹੈ। ਸੂਤਰਾਂ ਅਨੁਸਾਰ, ਘਟਨਾ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸੁ+ਸਾਈਡ ਨੋਟ ਲਿਖਿਆ ਸੀ।
ਗੋ+ਲੀ ਲੱਗਣ ਨਾਲ ਉਹ ਗੰਭੀਰ ਜ਼+ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹੋਰ ਜਾਣਕਾਰੀ ਦੀ ਉਡੀਕ ਹੈ।

