ਰਾਹੁਲ ਗਾਂਧੀ ਨੇ ਡਾ. ਮਨਮੋਹਨ ਸਿੰਘ ਨੂੰ ਬਰਸੀ ਮੌਕੇ ਕੀਤਾ ਯਾਦ

ਵੀਓਪੀ ਬਿਊਰੋ – 10 ਸਾਲ ਕਾਂਗਰਸ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਡਾ. ਮਨਮੋਹਨ ਸਿੰਘ ਦੀ ਅੱਜ ਪਹਿਲੀ ਬਰਸੀ ਹੈ। ਇਸ ਦੌਰਾਨ ਦੇਸ਼ ਭਰ ਤੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ ਅਤੇ ਉੱਥੇ ਹੀ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਇੰਸਟਾਗ੍ਰਾਮ ‘ਤੇ ਲਿਖਿਆ, “ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਬਰਸੀ ‘ਤੇ ਨਿਮਰ ਸ਼ਰਧਾਂਜਲੀ। ਆਪਣੀ ਦੂਰਦਰਸ਼ੀ ਅਗਵਾਈ ਨਾਲ, ਉਨ੍ਹਾਂ ਨੇ ਭਾਰਤ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਇਆ। ਦੇਸ਼ ਦੇ ਵਾਂਝੇ ਅਤੇ ਗਰੀਬਾਂ ਲਈ ਉਨ੍ਹਾਂ ਦੇ ਇਤਿਹਾਸਕ ਯਤਨਾਂ ਅਤੇ ਦਲੇਰਾਨਾ ਫੈਸਲਿਆਂ ਨੇ ਭਾਰਤ ਨੂੰ ਵਿਸ਼ਵ ਪੱਧਰ ‘ਤੇ ਇੱਕ ਨਵੀਂ ਪਛਾਣ ਦਿੱਤੀ। ਉਨ੍ਹਾਂ ਦੀ ਨਿਮਰਤਾ, ਸਖ਼ਤ ਮਿਹਨਤ ਅਤੇ ਇਮਾਨਦਾਰੀ ਹਮੇਸ਼ਾ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਰਹੇਗੀ।”
ਡਾ. ਮਨਮੋਹਨ ਸਿੰਘ ਦਾ ਪਿਛਲੇ ਸਾਲ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ, 1991 ਤੋਂ ਅਸਾਮ ਤੋਂ ਪੰਜ ਵਾਰ ਰਾਜ ਸਭਾ ਲਈ ਚੁਣੇ ਗਏ, ਜਿਸ ਵਿੱਚ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ ਦਸ ਸਾਲ ਦਾ ਕਾਰਜਕਾਲ ਵੀ ਸ਼ਾਮਲ ਹੈ।

