ਨਸ਼ੇ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਮੀਟਿੰਗ
ਵੀਓਪੀ ਬਿਊਰੋ – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਨਸ਼ੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕਾਫੀ ਸੰਜੀਦਗਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਅਧਿਕਾਰੀਆਂ ਨੂੰ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਵਿੱਚ ਪੁਲਿਸ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਪਿਛਲੇ ਚਾਰ ਸਾਲਾਂ ਵਿੱਚ 85,418 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜਨਤਕ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਸਾਰੇ ਮਾਮਲਿਆਂ ਵਿੱਚ ਨਿਰਪੱਖ ਅਤੇ ਸਮੇਂ ਸਿਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਰਣਨੀਤੀਆਂ ‘ਤੇ ਕੰਮ ਕਰਨ ਦਾ ਸੁਝਾਅ ਵੀ ਦਿੱਤਾ। ਮੀਟਿੰਗ ਵਿੱਚ ਅਪਰਾਧ ਨਿਯੰਤਰਣ, ਸਾਈਬਰ ਅਪਰਾਧ, ਨਸ਼ੀਲੇ ਪਦਾਰਥਾਂ ‘ਤੇ ਕਾਬੂ ਪਾਉਣ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।

