ਪੰਜਾਬ ਦਾ ਜਵਾਨ ਦੇਸ਼ ਦੇ ਨਾਂਅ ਸ਼ਹੀਦ

ਪੰਜਾਬ ਦਾ ਜਵਾਨ ਦੇਸ਼ ਦੇ ਨਾਂਅ ਸ਼ਹੀਦ
ਵੀਓਪੀ ਬਿਊਰੋ – ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫ਼ੌਜੀ ਜਵਾਨ ਰਾਜਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲਾਂਗ ‘ਚ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ ਹੈ।
ਇਸ ਸਬੰਧੀ CM ਮਾਨ ਨੇ ਟਵੀਟ ਕੀਤਾ, ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫੌਜੀ ਜਵਾਨ ਰਾਜਿੰਦਰ ਸਿੰਘ ਦੇ ਮੇਘਾਲਿਆ ਦੇ ਸ਼ਿਲਾਂਗ ‘ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ।
ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।

error: Content is protected !!