ਨ+ਸ਼ੇ ਦੇ ਮਾਮਲੇ ‘ਚ ਨਹੀਂ ਕਰਦਾ ਸੀ ਕਾਰਵਾਈ, SHO ਸਸਪੈਂਡ

ਨ+ਸ਼ੇ ਦੇ ਮਾਮਲੇ ‘ਚ ਨਹੀਂ ਕਰਦਾ ਸੀ ਕਾਰਵਾਈ, SHO ਸਸਪੈਂਡ

ਬਠਿੰਡਾ (ਵੀਓਪੀ ਬਿਊਰੋ) ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਮੁਹਿੰਮ ਵਿੱਢੀ ਹੋਈ ਹੈ ਅਤੇ ਇਸ ਦੌਰਾਨ ਨੌਜਵਾਨ ਪੀੜੀ ਨੂੰ ਬਰਬਾਦ ਕਰਨ ਵਾਲੇ ਨ+ਸ਼ੇ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਨਾਲ ਸ਼ਾਮਲ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾ ਰਿਹਾ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਨਸ਼ਿਆਂ ਦੇ ਮਾਮਲੇ ਵਿੱਚ ਸਹੀ ਤਰੀਕੇ ਨਾਲ ਕਾਰਵਾਈ ਨਾ ਕਰਨ ‘ਤੇ ਇੱਕ SHO ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਇਹ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਸੰਗਤ ਪੁਲਿਸ ਸਟੇਸ਼ਨ ਦੇ ਐਸਐਚਓ ਦਲਜੀਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਨੂੰ ਸੰਭਾਲਣ ਵਿੱਚ ਲਾਪਰਵਾਹੀ ਅਤੇ ਚੰਗੀ ਕਾਰਗੁਜ਼ਾਰੀ ਨਾ ਹੋਣ ਕਾਰਨ ਸਸਪੈਂਡ ਕਰ ਦਿੱਤਾ ਗਿਆ ਹੈ। ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਡੀਐਸਪੀ ਬਠਿੰਡਾ ਦਿਹਾਤੀ ਦੀ ਰਿਪੋਰਟ ਦੇ ਆਧਾਰ ‘ਤੇ ਐਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਆਪਣੇ ਇਲਾਕੇ ਵਿੱਚ ਨਸ਼ਿਆਂ ਖਿਲਾਫ ਲੋੜੀਂਦੀ ਸਖ਼ਤ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਵਿੱਚ ਦਲਜੀਤ ਸਿੰਘ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

error: Content is protected !!