ਪ੍ਰਵਾਸੀ ਮਜ਼ਦੂਰ ਨੇ ਪੰਜਾਬੀ ਮਾਲਕ ਦਾ ਕੀਤਾ ਕ+ਤ+ਲ
ਫਗਵਾੜਾ (ਵੀਓਪੀ ਬਿਊਰੋ) ਫਗਵਾੜਾ ਨੇੜੇ ਪੈਂਦੇ ਪਿੰਡ ਮੰਢਾਲੀ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪ੍ਰਵਾਸੀ ਮਜ਼ਦੂਰ ਨੇ ਆਪਣੇ ਪੰਜਾਬੀ ਮਾਲਕ ਦਾ ਹੀ ਕ+ਤਲ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇਹ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ ਦੇ ਵਿੱਚ ਇੱਕ ਬੇਹਦ ਹੀ ਹੈਰਾਨ ਕਰ ਦੇਣ ਵਾਲੇ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਗਾਲੇ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਇਸ ਘਟਨਾ ਦੌਰਾਨ ਮਾਲਿਕ ਜਖਮੀ ਹੋ ਗਿਆ ਤੇ ਜਿਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ।
ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


