ਪੇਪਰ ਦੇਣ ਚੱਲੀਆਂ 6 ਵਿਦਿਆਰਥਣਾਂ ‘ਤੇ ਚਾੜ੍ਹ’ਤੀ ਕਾਰ
ਫਾਜ਼ਿਲਕਾ (ਵੀਓਪੀ ਬਿਊਰੋ) ਫਾਜ਼ਿਲਕਾ ਵਿੱਚ ਸਵੇਰ ਦੇ ਸਮੇਂ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੀਆਂ ਕਈ ਵਿਦਿਆਰਥਣਾਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮਚ ਗਈ। ਫਿਲਹਾਲ ਲਈ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਫਾਜ਼ਿਲਕਾ-ਮਲੋਟ ਹਾਈਵੇਅ ‘ਤੇ ਇੱਕ ਕਾਰ ਚਾਲਕ ਨੇ ਇੱਕ ਨਿੱਜੀ ਕਾਲਜ ਦੀਆਂ ਵਿਦਿਆਰਥਣਾਂ ਨੂੰ ਕੁਚਲ ਦਿੱਤਾ ਜੋ ਆਪਣੀਆਂ ਪ੍ਰੀਖਿਆਵਾਂ ਦੇਣ ਜਾ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਪਹਿਲਾਂ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਸੜਕ ਕਿਨਾਰੇ ਪੈਦਲ ਜਾ ਰਹੀਆਂ ਵਿਦਿਆਰਥਣਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਸਕੂਟਰ ਸਵਾਰ ਲੜਕਾ ਜ਼ਖਮੀ ਹੋ ਗਿਆ, ਜਦੋਂ ਕਿ ਛੇ ਹੋਰ ਲੜਕੀਆਂ ਵੀ ਜ਼ਖਮੀ ਹੋ ਗਈਆਂ। ਉਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

