ਚੋਣਾਂ ਦੌਰਾਨ ਸਸਪੈਂਡ ਕੀਤੀ SSP ਮੁੜ ਤੋਂ ਬਹਾਲ

ਚੋਣਾਂ ਦੌਰਾਨ ਸਸਪੈਂਡ ਕੀਤੀ SSP ਮੁੜ ਤੋਂ ਬਹਾਲ

ਵੀਓਪੀ ਬਿਊਰੋ – ਤਰਨਤਾਰਨ ਜ਼ਿਮਨੀ ਚੋਣ ਦੌਰਾਨ ਕਾਫੀ ਵਿਵਾਦ ਰਹੇ, ਇਸ ਦੌਰਾਨ ਹੀ ਤਰਨਤਾਰਨ ਦੀ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਹੁਣ ਇਸੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਹੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਮੁਅੱਤਲੀ ਹਟਾਉਣ ਦਾ ਫੈਸਲਾ ਪਿਛਲੀ ਤਰੀਕ ਤੋਂ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਡਾ. ਗਰੇਵਾਲ ਵਿਰੁੱਧ ਚੱਲ ਰਹੀ ਵਿਭਾਗੀ ਜਾਂਚ ਬਾਰੇ ਅੰਤਿਮ ਫੈਸਲਾ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਹੀ ਲਿਆ ਜਾਵੇਗਾ।

ਦੱਸਣਯੋਗ ਹੈ ਕਿ ਤਰਨਤਾਰਨ ਉਪ ਚੋਣ ਲਈ ਵੋਟਾਂ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਚੋਣ ਕਮਿਸ਼ਨ (ECI) ਨੇ ਰਵਜੋਤ ਕੌਰ ਗਰੇਵਾਲ ਨੂੰ ਉਪ ਚੋਣ ਵਿੱਚ ਦਖਲਅੰਦਾਜ਼ੀ ਅਤੇ ਪੱਖਪਾਤ ਦੇ ਦੋਸ਼ਾਂ ਵਿੱਚ ਮੁਅੱਤਲ ਕਰ ਦਿੱਤਾ ਸੀ।

 

error: Content is protected !!