ਮੁੱਖ ਮੰਤਰੀ ਨਿਵਾਸ ਲੋਹੜੀ ਮੰਗਣ ਜਾ ਪਹੁੰਚੇ ਬੇਰੁਜ਼ਗਾਰ

ਮੁੱਖ ਮੰਤਰੀ ਨਿਵਾਸ ਲੋਹੜੀ ਮੰਗਣ ਜਾ ਪਹੁੰਚੇ ਬੇਰੁਜ਼ਗਾਰ

ਸੰਗਰੂਰ (ਵੀਓਪੀ ਬਿਊਰੋ) ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਗਟਾ ਕੇ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਕੀਤਾ ਜਾਵੇ। ਇਸੇ ਦੌਰਾਨ ਉਨ੍ਹਾਂ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਨੇਰੇ ਜਾ ਕੇ ਰੁਜ਼ਗਾਰ ਦੀ ਲੋਹੜੀ ਮੰਗੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕਿਆ।

ਇਸ ਦੌਰਾਨ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 18 ਦਿਨਾਂ ਤੋਂ 25 ਦਸੰਬਰ ਤੋਂ ਲੈ ਕੇ ਦਿਨ-ਰਾਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਅਤੇ ਸਿੱਖਿਆ ਵਰਗੇ ਅਹੰਕਾਰਕ ਵਿਭਾਗਾਂ ਵਿੱਚ ਅਜੇ ਤੱਕ ਕੋਈ ਵੀ ਨਵੀਂ ਭਰਤੀ ਨਹੀਂ ਕੱਢੀ ਗਈ।

ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਰਫ਼ ਵਾਅਦੇ ਅਤੇ ਲਾਰੇ ਹੀ ਦਿੱਤੇ ਗਏ ਹਨ, ਪਰ ਜ਼ਮੀਨੀ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਨਹੀਂ ਬਣਾਏ ਗਏ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਚੋਣੀ ਵਾਅਦਿਆਂ ਮੁਤਾਬਕ ਤੁਰੰਤ ਪੱਕਾ ਰੁਜ਼ਗਾਰ ਮੁਹੱਈਆ ਕਰਵਾਏ। ਬੇਰੁਜ਼ਗਾਰਾਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਦ ਤੱਕ ਸੰਗਰੂਰ ਵਿੱਚ ਉਨ੍ਹਾਂ ਦਾ ਪੱਕਾ ਮੋਰਚਾ ਲਗਾਤਾਰ ਜਾਰੀ ਰਹੇਗਾ।

error: Content is protected !!