ਗੋ+ਲੀਆਂ ਦੀ ਤਾੜ-ਤਾੜ ਨਾਲ ਹਿੱਲਿਆ ਪੰਜਾਬ!… ਕਿਤੇ ਘਰ ਵੜ ਕੇ ਅਤੇ ਕਿਤੇ ਦੁਕਾਨ ‘ਤੇ ਕੀਤਾ ਹ+ਮਲਾ
ਵੀਓਪੀ ਬਿਊਰੋ- ਪੰਜਾਬ ਵਿੱਚ ਆਏ ਦਿਨ ਅਪਰਾਧ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੀ ਸ਼ਾਮ ਬਰਨਾਲਾ ਵਿੱਚ ਹਮਲਾਵਰਾਂ ਨੇ ਕਿਸੇ ਦੇ ਘਰ ਵੜ ਕੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਸਵੇਰ ਚੜ੍ਹਦੇ ਹੀ ਫਗਵਾੜਾ ਦੀ ਇੱਕ ਮਸ਼ਹੂਰ ਸਵੀਟ ਸ਼ਾਪ ‘ਤੇ ਹਮਲਾਵਰਾਂ ਨੇ ਗੋਲ਼ੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ। ਆਏ ਦਿਨ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਨਾਲ ਆਮ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪਹਿਲੇ ਮਾਮਲੇ ਵਿੱਚ ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸੁਧੀਰ ਸਵੀਟ ਸ਼ਾਪ ‘ਤੇ ਦੁਕਾਨ ਖੁੱਲ੍ਹਣ ਤੋਂ 15 ਮਿੰਟ ਬਾਅਦ ਹੀ ਭਿਆਨਕ ਗੋਲੀਬਾਰੀ ਹੋਈ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਮਲਾਵਰਾਂ ਨੇ ਦੁਕਾਨ ‘ਤੇ ਸੱਤ ਤੋਂ ਅੱਠ ਰਾਊਂਡ ਫਾਇਰ ਕੀਤੇ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਮੌਕੇ ‘ਤੇ ਪਹੁੰਚੇ ਅਤੇ ਪੀੜਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਹੁਣ ਰੱਬ ਦੇ ਭਰੋਸੇ ਹੈ।
ਦੂਜਾ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਤੋਂ, ਜਿੱਥੇ ਬੀਤੀ ਦੇਰ ਸ਼ਾਮ ਯੂਨੀਵਰਸਿਟੀ ਕਾਲਜ ਨੇੜੇ ਸੰਧੂ ਪੱਤੀ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਘਰ ਅੰਦਰ ਦਾਖਲ ਹੋਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ,ਆਂ ਜਿਸ ਵਿੱਚ ਇੱਕ ਨੌਜਵਾਨ ਅਤੇ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆ। ਅਤੇ ਇੱਕ ਹੋਰ ਨੌਜਵਾਨ ਵੀ ਗੱਲ ਦੀ ਗੋਲੀਆਂ ਦਾ ਸ਼ਿਕਾਰ ਹੋ ਗਿਆ। 5 ਤੋਂ 6 ਦੇ ਕਰੀਬ ਚੱਲੀਆਂ ਗੋਲੀਆਂ ਵਿੱਚ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਿਨ੍ਹਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਤੋਂ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਭੇਜ ਦਿੱਤਾ।
ਫਿਲਹਾਲ ਲਈ ਪੁਲਿਸ ਦੋਵਾਂ ਮਾਮਲਿਆਂ ਵਿੱਚ ਜਾਂਚ ਕਰ ਰਹੀ ਹੈ।


