ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਦਾ ਸਮਾਂ ਬਦਲਿਆ
ਵੀਓਪੀ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਜਾ ਰਹੀ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਦਰਅਸਲ ਇਹ ਪੇਸ਼ੀ ਪਹਿਲਾ 15 ਜਨਵਰੀ ਸਵੇਰੇ 10 ਵਜੇ ਹੋਣੀ ਸੀ ਪਰ ਹੁਣ ਇਹ ਸਮਾਂ ਬਦਲ ਕੇ 15 ਜਨਵਰੀ ਸ਼ਾਮ 4 ਵਜੇ ਕਰ ਦਿੱਤਾ ਗਿਆ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਇਹ ਬਿਆਨ ਸਾਹਮਣੇ ਆਇਆ ਸੀ ਕਿ ਗੋਲਕ ਵਾਲੇ ਬਿਆਨ ਅਤੇ ਕਥਿਤ ਵੀਡੀਓ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਦੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ੀ ਹੋਵੇਗੀ। ਇਸ ਕਥਿਤ ਵੀਡੀਓ ਵਿੱਚ ਦਿਖਾਇਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦੇ ਚਿਹਰੇ ਦੇ ਨਾਲ ਮਿਲਦਾ ਇੱਕ ਸ਼ਖਸ਼ ਗੁਰੂ ਸਾਹਿਬਾਨਾਂ ਦੀਆਂ ਫੋਟੋਆਂ ਨਾਲ ਇਤਰਾਜਯੋਗ ਹਰਕਤਾਂ ਕਰ ਰਿਹਾ ਹੈ। ਹਾਲਾਂਕਿ ਸਾਰੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਸੀ ਕਿ ਉਹ ਪੇਸ਼ ਹੋਣਗੇ ਅਤੇ ਇਸ ਸਾਰੇ ਮਾਮਲੇ ਵਿੱਚ ਸਪਸ਼ਟੀਕਰਨ ਦੇਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਸਾਰੇ ਮਾਮਲੇ ਦਾ ਲਾਈਵ ਟੈਲੀਕਾਸਟ ਕੀਤਾ ਜਾਵੇ, ਹੁਣ ਦੇਖਣਾ ਹੈ ਕਿ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੈ ਕੇ ਕੀ ਫੈਸਲਾ ਆਉਂਦਾ ਹੈ।


