ਪੰਜਾਬ ਭਰ ‘ਚ ਲੋਹੜੀ ਦੇ ਤਿਉਹਾਰ ਦੀਆਂ ਰੌਣਕਾਂ

ਪੰਜਾਬ ਭਰ ‘ਚ ਲੋਹੜੀ ਦੇ ਤਿਉਹਾਰ ਦੀਆਂ ਰੌਣਕਾਂ

ਵੀਓਪੀ ਬਿਊਰੋ – ਦੇਸ਼ ਅਤੇ ਖਾਸ ਕਰ ਪੰਜਾਬ ਭਰ ਵਿੱਚ ਅੱਜ ਲੋਹੜੀ ਦਾ ਤਿਉਹਾਰ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਜਿਨ੍ਹਾਂ ਦੇ ਘਰ ਬੱਚਿਆਂ ਨੇ ਜਨਮ ਲਿਆ ਹੈ ਅਤੇ ਜਿਨ੍ਹਾਂ ਦੇ ਨਵੇਂ-ਨਵੇਂ ਵਿਆਹ ਹੋਏ ਹਨ, ਉਨ੍ਹਾਂ ਦੇ ਘਰ ਲੋਹੜੀ ਦੀਆਂ ਖਾਸ ਰੌਣਕਾਂ ਹਨ। ਲੋਹੜੀ ਦੇ ਤਿਉਹਾਰ ਮੌਕੇ ਬੱਚਿਆਂ ‘ਚ ਖਾਸ ਕਰ ਚਾਅ ਹੁੰਦਾ ਹੈ। ਹਰ ਸਾਲ 13 ਜਨਵਰੀ ਨੂੰ ਲੋਹੜੀ ਮਨਾਈ ਜਾਂਦੀ ਹੈ। ਇਹ ਤਿਉਹਾਰ ਸਰਦੀਆਂ ਦੇ ਅੰਤ ਤੇ ਬਸੰਤ ਦੇ ਆਗਮਨ ਦਾ ਸੰਕੇਤ ਦਿੰਦਾ

ਇਹ ਤਿਉਹਾਰ ਦੁੱਲਾ ਭੱਟੀ ਤੇ ਮਾਤਾ ਸਤੀ ਦੀ ਕਥਾ ਨਾਲ ਸਬੰਧਤ ਹੈ। ਇਹ ਮੰਨਿਆ ਜਾਂਦਾ ਹੈ ਕਿ ਇਸ ਦਿਨ ਮਾਤਾ ਸਤੀ ਨੇ ਪ੍ਰਜਾਪਤੀ ਦਕਸ਼ ਦੇ ਯੱਗ ’ਚ ਆਪਣੇ ਆਪ ਨੂੰ ਜਲਾਇਆ ਸੀ। ਇਸ ਦੇ ਨਾਲ ਹੀ ਅੱਜ ਦੇ ਦਿਨ ਮੁਗਲਾਂ ਦੇ ਆਤੰਕ ਤੋਂ ਸਿੱਖ ਧੀਆਂ ਦੀ ਇੱਜ਼ਤ ਬਚਾਉਣ ਵਾਲੇ ਲੋਕ ਨਾਇਕ ਦੁੱਲਾ ਭੱਟੀ ਦੀ ਯਾਦ ’ਚ ਵੀ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਲੋਕ ਮਿਲ ਕੇ ਲੋਕ ਗੀਤ ਗਾਉਂਦੇ ਹਨ ਤੇ ਢੋਲ ਵਜਾਏ ਜਾਂਦੇ ਹਨ। ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਪੂਰੇ ਦੇਸ਼ ’ਚ ਲੋਹੜੀ ਮਨਾਈ ਜਾਂਦੀ ਹੈ। ਲੋਹੜੀ ਵਾਲੇ ਦਿਨ ਲੋਕ ਮੂੰਗਫਲੀ, ਰੇਵੜੀਆਂ ਤੇ ਫੁੱਲੇ ਲੋਕਾਂ ਨੂੰ ਪ੍ਰਸ਼ਾਦ ਵਜੋਂ ਦਿੰਦੇ ਹਨ।

ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।

error: Content is protected !!