ਮੈਂ ਪਹਿਲਾਂ ਵਾਲੇ ਸਮੇਂ ਹੀ ਪੇਸ਼ ਹੋਣ ਲਈ ਤਿਆਰ ਹਾਂ: CM
ਵੀਓਪੀ ਬਿਊਰੋ – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਦਾ ਸਮਾਂ ਜੋ ਪਹਿਲਾਂ ਬਦਲਿਆ ਸੀ, ਉਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਸਮੇਂ ‘ਤੇ ਹੀ ਪੇਸ਼ ਹੋਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.. ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ.. 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ..ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ..ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ ਜੀ ..ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦੇ ਜ਼ਰੂਰੀ ਰੁਝੇਵਿਆਂ ਕਾਰਨ 15 ਜਨਵਰੀ ਨੂੰ ਪੇਸ਼ੀ ਦਾ ਸਮਾਂ ਸਵੇਰੇ 10 ਤੋਂ ਸ਼ਾਮ 4:30 ਵਜੇ ਕੀਤਾ ਜਾਂਦਾ ਹੈ ਪਰ ਹੁਣ ਮੁੱਖ ਮੰਤਰੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

