ਧੁੰਦ ਬਣੀ ਜਾਨਲੇਵਾ… ਵੱਖ-ਵੱਖ ਹਾ+ਦਸਿਆਂ ‘ਚ ਮਾਂ-ਧੀ ਦੀ ਮੌ+ਤ ਤੇ ਕਈ ਜ਼ਖ਼ਮੀ

ਧੁੰਦ ਬਣੀ ਜਾਨਲੇਵਾ… ਵੱਖ-ਵੱਖ ਹਾ+ਦਸਿਆਂ ‘ਚ ਮਾਂ-ਧੀ ਦੀ ਮੌ+ਤ ਤੇ ਕਈ ਜ਼ਖ਼ਮੀ

ਵੀਓਪੀ ਬਿਊਰੋ -ਸੰਘਣੀ ਧੁੰਦ ਜਾਨਲੇਵਾ ਬਣ ਰਹੀ ਹੈ ਅਤੇ ਇਸੇ ਤਰ੍ਹਾਂ ਦੇ ਮਾਮਲੇ ਅੱਜ ਪੰਜਾਬ ਵਿੱਚ ਕਈ ਜਗ੍ਹਾ ਤੋਂ ਆਏ। ਸੰਘਣੀ ਧੁੰਦ ਕਾਰਨ ਪੰਜਾਬ ਵਿੱਚ ਕਈ ਜਗ੍ਹਾ ਹਾਦਸੇ ਵਾਪਰੇ ਅਤੇ ਕਈ ਕੀਮਤੀ ਜਾਨਾਂ ਦੁਨੀਆ ਤੋਂ ਰੁਸਤਖ ਹੋ ਗਈਆਂ। ਪਹਿਲਾਂ ਹਾਦਸਾ ਸੰਗਰੂਰ ਦੇ ਸੂਲਰ ਘਰਾਟ ਨੇੜੇ ਵਾਪਰਿਆ, ਇਸ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ ਅਤੇ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਵਿੱਚ ਸਵਾਰ 35 ਸਾਲਾ ਪੁਲਿਸ ਮੁਲਾਜ਼ਮ ਲੜਕੀ ਅਤੇ ਉਸਦੀ ਮਾਂ ਦੀ ਮੌਕੇ ’ਤੇ ਹੀ ਦਰਦਨਾਕ ਮੌ+ਤ ਹੋ ਗਈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਅੱਜ ਸਵੇਰੇ ਵਾਪਰਿਆ ਹੈ ਅਤੇ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਮਾਂ-ਧੀ ਦੀ ਸੜ ਕੇ ਮੌਤ ਹੋਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਦੂਜੇ ਹਾਦਸੇ ਵਿੱਚ ਗੁਰਦਾਸਪੁਰ ਵਿੱਚ ਅੱਡਾ ਨੜਾਂਵਾਲੀ ਦੇ ਨਜਦੀਕ ਗੁਰਦਾਸਪੁਰ ਵਾਲੇ ਪਾਸੇ ਤੋਂ ਆ ਰਹੀ ਸਕੂਲ ਟੀਚਰਾਂ ਨਾਲ ਭਰੀ ਵੈਨ ਸੰਘਣੀ ਧੁੰਦ ਕਾਰਨ ਹਾਦਸਾ ਗ੍ਰਸਤ ਹੋਣ ਕਰਕੇ ਦਰਜਨ ਦੇ ਕਰੀਬ ਅਧਿਆਪਕਾਂ ਦੇ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਏਰੀਏ ਨਾਲ ਸੰਬੰਧਿਤ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਵਿੱਚ ਤੈਨਾਤ ਸਰਕਾਰੀ ਮਹਿਲਾ ਅਤੇ ਪੁਰਸ਼ ਅਧਿਆਪਕ ਰੋਜਾਨਾ ਦੀ ਤਰ੍ਹਾਂ ਵੈਨ ਰਾਹੀਂ ਫਤਿਹਗੜ੍ਹ ਚੂੜੀਆਂ ਨੂੰ ਜਾ ਰਹੇ ਸਨ ਕਿ ਨਰਾਂ ਵਾਲੀ ਨੇੜੇ ਸੰਘਣੀ ਧੁੰਦ ਦੌਰਾਨ ਉਹਨਾਂ ਦੀ ਵੈਨ ਹਾਦਸਾ ਗ੍ਰਸਤ ਹੋ ਗਈ ਜਿਸ ਕਾਰਨ ਜਿੱਥੇ ਗੱਡੀ ਦਾ ਵੱਡਾ ਨੁਕਸਾਨ ਹੋਇਆ ਉੱਥੇ ਹੀ ਵੈਨ ਵਿੱਚ ਸਵਾਰ ਅਧਿਆਪਕ ਗੰਭੀਰ ਫੱਟੜ ਹੋ ਗਏ।ਇਲਾਕੇ ਦੇ ਲੋਕਾਂ ਤੇ ਰਾਹਗੀਰਾਂ ਵੱਲੋਂ ਫੱਟੜ ਅਧਿਆਪਕਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ 108 ਐਂਬੂਲੈਂਸ ਰਾਹੀਂ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ।

 

ਇਸੇ ਤਰ੍ਹਾਂ ਬਠਿੰਡਾ ਦੇ ਪਿੰਡ ਗੁਥੜੀ ਕੋਲ ਵੀ ਜ਼ਬਰਦਸਤ ਸੜਕ ਹਾਦਸਾ ਵਾਪਰਿਆ, ਇਸ ਵਿੱਚ ਗੁਜਰਾਤ ਪੁਲਿਸ ਦੀ ਸਿਪਾਹੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਫੋਰਚੂਨਰ ਗੱਡੀ ਭਾਰਤ ਮਾਲਾ ਸੜਕ ਦੇ ਵਿਚਾਲੇ ਬਣੇ ਡਿਵਾਈਡਰ ਨਾਲ ਟਕਰਾ ਗਈ ਅਤੇ ਇਸ ਕਾਰਨ ਇਹ ਹਾਦਸਾ ਵਾਪਿਰਆ।

error: Content is protected !!