ਗੈਂ+ਗਸਟਰਾਂ ਦੀ ਸ਼ਾਮਤ… ਪੰਜਾਬ ਪੁਲਿਸ ਦਾ War on Gangster
ਵੀਓਪੀ ਬਿਊਰੋ- ਪੰਜਾਬ ਪੁਲਿਸ ਨੇ ਕਮਰ ਕੱਸ ਲਈ ਗੈਂਗਸਟਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ, ਇਸੇ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਗੈਂਗਸਟਰਾਂ-ਅਪਰਾਧੀਆਂ ਨੂੰ ਸਖਤ ਨਿਰਦੇਸ਼ ਦੇ ਦਿੱਤੇ ਹਨ। ਪੰਜਾਬ ਪੁਲਿਸ ਨੇ WAR ON GANGSTER ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਹੁਣ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੋ ਅਪਰਾਧੀ ਗੈਂਗਸਟਰਾਂ ਨੂੰ ਫੰਡਿੰਗ ਕਰਦੇ ਹਨ, ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।
ਚੰਡੀਗੜ੍ਹ ਵਿੱਚ ਇਸਦਾ ਐਲਾਨ ਕਰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੱਜ (20 ਜਨਵਰੀ) ਨੂੰ 2,000 ਪੁਲਿਸ ਕਰਮਚਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ ਕਿ ਰਾਜ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ।
ਡੀਜੀਪੀ ਨੇ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਹੈਲਪਲਾਈਨ ਨੰਬਰ, 93946-93946 ਵੀ ਜਾਰੀ ਕੀਤਾ ਹੈ।


