ਬਜਟ ਸੈਸ਼ਨ ‘ਚ ਸ਼ਾਮਲ ਹੋਵੇਗਾ MP ਅੰਮ੍ਰਿਤਪਾਲ? ਹਾਈ ਕੋਰਟ ਨੇ ਕਹੀ ਵੱਡੀ ਗੱਲ
ਵੀਓਪੀ ਬਿਊਰੋ – ਬਜਟ ਸੈਸ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਪੰਜਾਬੀਆਂ ਦੀ ਨਜ਼ਰ ਇਸ ਵਾਰ ਵੀ ਸੰਸਦ ਮੈਂਬਰ ਅੰਮ੍ਰਿਤਸਰ ਸਿੰਘ ਵੱਲ ਹੈ ਕਿ ਉਨ੍ਹਾਂ ਨੂੰ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਮਿਲੇਗੀ ਜਾਂ ਨਹੀਂ, ਸੰਸਦ ਅੰਮ੍ਰਿਤਪਾਲ ਸਿੰਘ ਦੇ ਇਸੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਸੁਣਵਾਈ ਹੋਈ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਸੱਤ ਕੰਮਕਾਜੀ ਦਿਨਾਂ ਵਿੱਚ ਇਸ ਮਾਮਲੇ ‘ਤੇ ਫੈਸਲਾ ਲੈਣ ਲਈ ਕਿਹਾ ਹੈ। ਹਾਈ ਕੋਰਟ ਨੇ ਕਿਹਾ ਕਿ ਗ੍ਰਹਿ ਸਕੱਤਰ ਪੰਜਾਬ ਨੂੰ ਇਸ ਮਾਮਲੇ ‘ਤੇ ਫੈਸਲਾ ਲੈਣਾ ਪਵੇਗਾ।
ਫੈਸਲੇ ਦੀ ਕਾਪੀ ਅੰਮ੍ਰਿਤਪਾਲ ਦੇ ਨਾਲ ਉਸਦੇ ਵਕੀਲਾਂ ਨੂੰ ਵੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਗ੍ਰਹਿ ਸਕੱਤਰ ਪੰਜਾਬ ਅਤੇ ਡੀਸੀ ਅੰਮ੍ਰਿਤਸਰ ਨੂੰ ਚਿੱਠੀ ਲਿਖੀ ਸੀ। ਡੀਸੀ ਅੰਮ੍ਰਿਤਸਰ ਅਤੇ ਗ੍ਰਹਿ ਸਕੱਤਰ ਵੱਲੋਂ ਇਸ ਮਾਮਲੇ ਵਿੱਚ ਕੋਈ ਜਵਾਬ ਅੰਮ੍ਰਿਤਪਾਲ ਨੂੰ ਨਹੀਂ ਦਿੱਤਾ ਗਿਆ।

