“ਆਈ ਬਸੰਤ, ਪਾਲਾ ਉਡੰਤ…” ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼
ਵੀਓਪੀ ਬਿਊਰੋ – ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ। ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਣੇ ਨੇੜਲੇ ਇਲਾਕਿਆਂ ਵਿੱਚ ਜੰਮ ਕੇ ਮੀਂਹ ਪਿਆ। ਇਹ ਮੀਂਹ ਬਸੰਤ ਪੰਚਮੀ ਦੇ ਮੌਕੇ ‘ਤੇ ਪਿਆ ਅਤੇ ਇਸ ਕਾਰਨ ਪਤੰਗਬਾਜ਼ਾਂ ਦਾ ਮਜ਼ਾ ਕਿਰਕਰਾ ਹੋ ਗਿਆ। ਹਾਲਾਂਕਿ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਬਸੰਤ ਤੇ ਪਾਲਾ (ਸਰਦੀ) ਖਤਮ ਹੋ ਜਾਂਦੀ ਹੈ ਅਤੇ ਇਸ ਮੌਕੇ ਪਿਆ ਮੀਂਹ ਇਹ ਹੀ ਦਰਸਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਲਈ ਇੱਕ ਓਰੈਂਜ ਚੇਤਾਵਨੀ ਜਾਰੀ ਕੀਤੀ ਸੀ, ਜਿਸ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਭਾਰੀ ਮੀਂਹ ਅਤੇ ਗੜੇਮਾਰੀ ਹੋਈ। ਸ਼ਨੀਵਾਰ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਉਮੀਦ ਹੈ, ਜਿਸ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਜੰਮੂ-ਕਸ਼ਮੀਰ ਵਿੱਚ ਵੀ ਤੇਜ਼ ਹਵਾਵਾਂ ਚੱਲੀਆਂ ਹਨ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਾਲ ਲੱਗਦੇ ਪਹਾੜੀਆਂ ਇਲਾਕਿਆਂ ਵਿੱਚ ਜੰਮ ਕੇ ਬਰਫਬਾਰੀ ਵੀ ਹੋਈ ਹੈ, ਜਿਸ ਕਾਰਨ ਠੰਢ ਵਿੱਚ ਹੋਰ ਵੀ ਵਾਧਾ ਹੋ ਸਕਦੀ ਹੈ।
ਦੂਜੇ ਪਾਸੇ ਦਿੱਲੀ ਵਿੱਚ ਹੋ ਰਹੀ ਬਾਰਿਸ਼ ਨੇ ਕੁਝ ਹੱਦ ਤਕ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਦੁਆਈ ਹੈ।


