ਨਸ਼ੇ ਨੇ ਖੋਹ ਲਿਆ ਮਾਪਿਆਂ ਦਾ 18 ਸਾਲ ਦਾ ਜਵਾਨ ਪੁੱਤ
ਗੁਰਦਾਸਪੁਰ (ਵੀਓਪੀ ਬਿਊਰੋ) ਗੁਰਦਾਸਪੁਰ ਦੇ ਹਲਕਾ ਫਤਿਹਗੜ ਚੂੜੀਆਂ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।
ਇਸ ਸਬੰਧੀ ਮਿਰਤਕ ਦੇ ਮਾਪਿਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨੌਜਵਾਨ ਲੜਕੇ ਦੀ ਨਸ਼ੇ ਦੇ ਨਾਲ ਅਤੇ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਮੌਤ ਹੋਈ ਹੈ। ਮਿਰਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਦੇ ਤਿੰਨ ਬੇਟੇ ਹਨ ਅਤੇ ਤਿੰਨੇ ਹੀ ਨਸ਼ਾ ਕਰਦੇ ਸਨ ਅਤੇ ਉਨਾਂ’ਚੋਂ ਵਿਸ਼ਾਲ ਮਸੀਹ ਦੀ ਜਿਆਦਾ ਨਸ਼ਾ ਕਰਨ ਨਾਲ ਤਬੀਅਤ ਵਿਗੜ ਗਈ ਅਤੇ ਪੈਸੇ ਨਾ ਹੋਣ ਕਾਰਨ ਅਸੀਂ ਘਰ ਉਸ ਦਾ ਇਲਾਜ ਨਹੀਂ ਕਰਵਾ ਸਕੇ ਅਤੇ ਇੱਕ ਦਿਨ ਬਾਅਦ ਮੁਹੱਲਾ ਵਾਸੀਆਂ ਨੇ ਪੈਸੇ ਇੱਕਠੇ ਕਰਕੇ ਹਸਪਤਾਲ ਦਾਖਲ ਕਰਵਾਇਆ ਜਿਸ ਦੀ ਸਹੀ ਸਮੇਂ ਇਲਾਜ ਨਾ ਹੋਣ ਕਾਰਨ ਮੌਂਤ ਹੋ ਗਈ ਹੈ।
ਪਰਿਵਾਰਕ ਮੈਂਬਰਾਂ ਨੇ ਵੱਡੇ ਨਸ਼ਾ ਤਸਕਰਾਂ ਨੂੰ ਗਿਰਫਤਾਰ ਕਰਨ ਦੀ ਗੁਹਾਰ ਲਗਾਈ ਜੋ ਸ਼ਰੇਆਮ ਨਸ਼ਾ ਵੇਚ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

