“ਪੁਲਿਸ ਤੋਂ ਤੰਗ ਆ ਕੇ ਨੌਜਵਾਨ ਨੇ ਲਿਆ ਫਾ+ਹ”

“ਪੁਲਿਸ ਤੋਂ ਤੰਗ ਆ ਕੇ ਨੌਜਵਾਨ ਨੇ ਲਿਆ ਫਾ+ਹ”

ਸਮਾਣਾ (ਵੀਓਪੀ ਬਿਊਰੋ) ਪੰਜਾਬ ਪੁਲਿਸ ‘ਤੇ ਕੋਈ ਨਾ ਕੋਈ ਧੱਕੇਸ਼ਾਹੀ ਦਾ ਇਲਜ਼ਾਮ ਲੱਗਦਾ ਹੀ ਰਹਿੰਦਾ ਹੈ। ਹੁਣ ਮਾਮਲਾ ਸਾਹਮਣੇ ਆਇਆ ਹੈ ਸਮਾਣਾ ਤੋਂ ਜਿੱਥੇ ਇੱਕ ਨੌਜਵਾਨ ਨੇ ਪੁਲਿਸ ‘ਤੇ ਤੰਗ ਕਰਨ ਦਾ ਇਲਜ਼ਾਮ ਲਾ ਕੇ ਖੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਨੇ ਪੁਲਿਸ ਉੱਤੇ ਗੰਭੀਰ ਦੋਸ਼ ਲਗਾਏ ਹਨ ਅਤੇ ਕਥਿਤ ਪੁਲਿਸ ਮੁਲਾਜ਼ਮ ਦੀ ਸਸਪੈਂਸ਼ਨ ਤੱਕ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਮ੍ਰਿਤਕ ਲਵਪ੍ਰੀਤ ਸਿੰਘ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਅਤੇ ਕਿਹਾ ਕਿ ਉਹ ਪੁਲਿਸ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ। ਮਾਮਲੇ ਦੀ ਜਾਂਚ ਡੀਐੱਸਪੀ ਸਮਾਣਾ ਵੱਲੋਂ ਕੀਤੀ ਜਾ ਰਹੀ ਹੈ।

ਪਰਿਵਾਰ ਮੁਤਾਬਕ ਲਵਪ੍ਰੀਤ ਉੱਤੇ ਪਹਿਲਾਂ ਨਸ਼ੀਲੀ ਗੋਲੀਆਂ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸਨੂੰ ਉਹ ਝੂਠਾ ਦੱਸ ਰਹੇ ਹਨ। ਜ਼ਮਾਨਤ ‘ਤੇ ਆਉਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਫੋਨ ਕਰਕੇ ਧਮਕੀਆਂ ਦਿੱਤੀਆਂ ਜਾਂਦੀਆਂ ਸਨ ਕਿ ਉਸ ਅਤੇ ਉਸਦੇ ਭਰਾ ਖ਼ਿਲਾਫ ਨਵੇਂ ਮਾਮਲੇ ਦਰਜ ਕਰ ਦਿੱਤੇ ਜਾਣਗੇ।

ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦੁਆਇਆ ਜਾਵੇਗਾ।

error: Content is protected !!