ਜੇਲ੍ਹ ‘ਚ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ, ਕਿਹਾ- ਸਰਕਾਰ ਆਉਣ ਦਿਓ ਕਰਾਂਗੇ ਕਾਰਵਾਈ
ਪਟਿਆਲਾ (ਵੀਓਪੀ ਬਿਊਰੋ) ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਤੇ ਸਿਆਸਤ ਵਿੱਚ ਮਾਝੇ ਦਾ ਜਰਨੈਲ ਕਹੇ ਜਾਂਦੇ ਬਿਕਰਮ ਸਿੰਘ ਮਜੀਠੀਆ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁਲਾਕਾਤ ਕੀਤੀ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਝੂਠੇ ਕੇਸ ਬਣਾਉਣ ਵਾਲੇ ਅਧਿਕਾਰੀਆਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਸਰਕਾਰ ਆਵੇਗੀ ਤਾਂ ਝੂਠੇ ਕੇਸ ਬਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਕੇਂਦਰ ਦੇ ਦਬਾਅ ਹੇਠ, ਪੰਜਾਬ ਦਾ ਪਾਣੀ ਅਤੇ ਹੋਰ ਰਾਜਾਂ ਨੂੰ ਦੇਣ ਲਈ ਸਹਿਮਤ ਹੋ ਗਏ ਹਨ, ਜੋ ਕਿ ਬਹੁਤ ਮੰਦਭਾਗਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸਿਆਸੀ ਰੰਜਿਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।


