ਗੈਂ+ਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 14 ਦਿਨ ਦੀ ਨਿਆਂਇਕ ਹਿਰਾਸਤ ‘ਚ

ਗੈਂ+ਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 14 ਦਿਨ ਦੀ ਨਿਆਂਇਕ ਹਿਰਾਸਤ ‘ਚ

ਵੀਓਪੀ ਬਿਊਰੋ – ਗੈਂਗਸਟਰ ਗੋਲਡੀ ਬਰਾੜ (ਜੋ ਕਿ ਇਸ ਸਮੇਂ ਵਿਦੇਸ਼ ਵਿੱਚ ਹੈ) ਦੇ ਮਾਂ-ਪਿਤਾ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। 50 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਅੱਜ 30 ਜਨਵਰੀ ਨੂੰ ਤਿੰਨ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਮੁਕਤਸਰ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁਕਤਸਰ ਦੇ ਐੱਸਐੱਸਪੀ ਅਭਿਮੰਨਿਊ ਰਾਣਾ ਨੇ ਬੀਬੀਸੀ ਨਾਲ ਗੱਲ ਕਰਦਿਆਂ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਮੁਕਤਸਰ ਪੁਲਿਸ ਮੁਤਾਬਕ ਗ੍ਰਿਫਤਾਰੀ ਮੁਕਤਸਰ ਜ਼ਿਲ੍ਹੇ ਦੇ ਇੱਕ ਪਿੰਡ ਵਾਸੀ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕੀਤੀ ਸੀ।

error: Content is protected !!