ਰਜਿੰਦਰ ਕੌਰ ਭੱਠਲ ਨੇ ਕਿਉਂ ਦਿੱਤਾ ਬਿਆਨ, ਉਹ ਹੀ ਦੱਸਣ: ਰਾਜਾ ਵੜਿੰਗ
ਲੁਧਿਆਣਾ (ਵੀਓਪੀ ਬਿਊਰੋ) ਪੰਜਾਬ ਕਾਂਗਰਸ ਵਿੱਚ ਕੋਈ ਨਾ ਕੋਈ ਕਲੇਸ਼ ਪਿਆ ਰਹਿੰਦਾ ਹੈ, ਜਿਸ ਨਾਲ ਪਾਰਟੀ ਦੇ ਅਕਸ ਨੂੰ ਵੀ ਨੁਕਸਾਨ ਪਹੁੰਚਦਾ ਹੈ। ਹੁਣ ਮਾਮਲਾ ਭਖਿਆ ਹੋਇਆ ਹੈ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਬਿਆਨ ਨੂੰ ਲੈ ਕੇ, ਜਿਸ ਨੂੰ ਲੈ ਕੇ ਸਿਆਸੀ ਵਿਰੋਧੀ ਵੀ ਲਗਾਤਾਰ ਪੰਜਾਬ ਕਾਂਗਰਸ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।
ਇਸ ਦੌਰਾਨ ਹੀ ਪੰਜਾਬ ਕਾਂਗਰਸ ਦੇ ਭੁਪੇਸ਼ ਬਘੇਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਵੱਡੇ ਆਗੂ ਲੁਧਿਆਣਾ ਪਹੁੰਚੇ। ਇਸ ਦੌਰਾਨ ਜਦ ਪੱਤਰਕਾਰਾਂ ਨੇ ਉਨ੍ਹਾਂ ਕੋਲੋਂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਬਿਆਨ ਸਬੰਧੀ ਸਵਾਲ ਕੀਤੇ ਗਏ ਤਾਂ ਉਨ੍ਹਾਂ ਕਿਹਾ ਕਿ ਪਤਾ ਨਹੀਂ ਇੰਨੇ ਸਮੇਂ ਬਾਅਦ ਇਹੋ-ਜਿਹੇ ਬਿਆਨ ਕਿਉਂ ਦਿੱਤੇ ਜਾ ਰਹੇ ਹਨ।
ਅੱਜ ਲੁਧਿਆਣਾ ਪਹੁੰਚੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਨਰੇਗਾ ਸਰਗਰਮ ਮੁਹਿੰਮ ਦੀ ਜਾਣਕਾਰੀ ਦਿੰਦੇ ਹੋਏ ਕੇਂਦਰ ਸਰਕਾਰ ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ ਉਹਨਾਂ ਨੇ ਕਿਹਾ ਕਿ ਅੱਜ ਗਾਂਧੀ ਜੀ ਦਾ ਸ਼ਹੀਦੀ ਦਿਹਾੜਾ ਇਸ ਮੌਕੇ ਉਹ ਅੱਜ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ਤੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਵੱਲੋਂ ਜੋ ਮਨਰੇਗਾ ਮਜ਼ਦੂਰਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਉਸ ਪ੍ਰਤੀ ਉਹ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਦੇ ਨਾਮ ਨੂੰ ਜਾਣ ਬੁਝ ਕੇ ਹਟਾਇਆ ਗਿਆ ਹੈ।
ਉੱਥੇ ਇਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਤੇ ਜਮ ਕੇ ਨਿਸ਼ਾਨਾ ਸਾਧਿਆ ਹੈ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਸਿਆਸੀ ਦੌਰਾ ਦੱਸਦੇ ਹੋਏ ਕਿਹਾ ਕਿ ਚੋਣਾਂ ਤੋਂ ਕੁਝ ਸਮੇਂ ਪਹਿਲਾਂ ਹੀ ਉਹਨਾਂ ਨੂੰ ਪੰਜਾਬ ਦੀ ਯਾਦ ਕਿਉਂ ਆਈ ਹੈ ਉਹਨਾਂ ਨੇ ਕਿਹਾ ਕਿ ਜੇਕਰ ਹੁਣ ਉਹ ਆ ਰਹੇ ਆ ਤਾਂ ਉਹ ਉਹਨਾਂ ਤੋਂ ਮੰਗ ਕਰਦੇ ਹਨ ਕਿ ਪੰਜਾਬ ਨੂੰ ਗੁਰੂ ਰਵਿਦਾਸ ਜੀ ਦੇ ਨਾਮ ਤੇ ਇੱਕ ਇੱਕ ਯੂਨੀਵਰਸਿਟੀ ਦੇਣ ਨਾਲ ਹੀ ਉਹਨਾਂ ਨੇ ਗੁਰੂ ਰਵਿਦਾਸ ਦੇ ਦਿਹਾੜੇ ਨੂੰ ਰਾਸ਼ਟਰੀ ਛੁੱਟੀ ਐਲਾਨਣ ਦਾ ਵੀ ਮੰਗ ਕੀਤਾ ਹੈ। ਇਸ ਦੌਰਾਨ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਬਿਆਨ ਤੇ ਬੋਲਦੇ ਹੋਏ ਕਿਹਾ ਕਿ ਉਹ ਉਹਨਾਂ ਦਾ ਨਿੱਜੀ ਬਿਆਨ ਹੈ ਅਤੇ ਇਸ ਬਾਰੇ ਉਹੀ ਦੱਸ ਸਕਦੇ ਹਨ।

