ਹਫਤਾ ਪਹਿਲਾਂ ਵਿਆਹੇ ਫੌਜੀ ਦਾ ਗੋਲੀ ਮਾਰ ਕੇ ਕ+ਤ+ਲ
ਵੀਓਪੀ ਬਿਊਰੋ – ਤਰਨਤਾਰਨ ਦੇ ਨੇੜਲੇ ਪਿੰਡ ਮੱਲ ਮੋਰੀ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਇੱਕ ਫੌਜੀ ਜਵਾਨ ਦੀ ਮੌਤ ਹੋ ਗਈ। ਫ਼ੌਜੀ ਜਵਾਨ ਗੁਰਸੇਵਕ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਵਿਆਹ ਇੱਕ ਹਫਤਾ ਪਹਿਲਾ ਹੀ ਹੋਇਆ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਆਪਣੇ ਇੱਕ ਫ਼ੌਜੀ ਦੋਸਤ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ। ਸਮਾਗਮ ਦੌਰਾਨ ਜਦੋਂ ਡੀ.ਜੇ. ’ਤੇ ਭੰਗੜਾ ਪੈ ਰਿਹਾ ਸੀ, ਤਾਂ ਕੁਝ ਨੌਜਵਾਨਾਂ ਨੇ ਅੰਨ੍ਹੇਵਾਹ ਹਵਾਈ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਗੁਰਸੇਵਕ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ, ਤਾਂ ਤੈਸ਼ ਵਿੱਚ ਆਏ ਹਮਲਾਵਰਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ।


