ਸ੍ਰੀ ਦਰਬਾਰ ਦੇ ਪਵਿੱਤਰ ਸਰੋਵਰ ‘ਚ ਵੁਜ਼ੂ ਕਰਨ ਵਾਲਾ ਮੁਸਲਿਮ ਨੌਜਵਾਨ ਨਿਆਂਇਕ ਹਿਰਾਸਤ ‘ਚ

ਅੰਮ੍ਰਿਤਸਰ (ਵੀਓਪੀ ਬਿਊਰੋ) ਪਿਛਲੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇੱਕ ਮੁਸਲਿਮ ਨੌਜਵਾਨ ਨੇ ਵੁਜ਼ੂ ਕੀਤਾ ਸੀ ਤਾਂ ਇਸ ਨੂੰ ਲੈ ਕੇ ਸਿੱਖ ਸੰਗਤ ਵਿੱਚ ਕਾਫੀ ਰੋਸ ਸੀ ਅਤੇ ਇਸ ਦਾ ਕਾਫੀ ਵਿਰੋਧ ਵੀ ਹੋਇਆ ਸੀ।
ਜਾਣਕਾਰੀ ਮੁਤਾਬਕ ਹੁਣ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਕੇ ਰੀਲਾਂ ਬਣਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸ਼ਨਿੱਚਰਵਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸੁਬਹਾਨ ਰੰਗਰੀਜ਼ ਨੌਜਵਾਨ ਪਿਛਲੇ 3 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਸੀ । ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

