ਡੇਰਾ ਬੱਲਾਂ ਪਹੁੰਚ ਕੇ PM ਮੋਦੀ ਨੇ ਪ੍ਰਾਪਤ ਕੀਤਾ ਅਸ਼ੀਰਵਾਦ

ਡੇਰਾ ਬੱਲਾਂ ਪਹੁੰਚ ਕੇ PM ਮੋਦੀ ਨੇ ਪ੍ਰਾਪਤ ਕੀਤਾ ਅਸ਼ੀਰਵਾਦ

ਜਲੰਧਰ (ਵੀਓਪੀ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ਡੇਰਾ ਸਚਖੰਡ ਬੱਲਾਂ ਹਾਜ਼ਰੀ ਭਰੀ। ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਉਨ੍ਹਾਂ ਨੂੰ ਸਟੇਜ ‘ਤੇ ਲੈ ਕੇ ਪਹੁੰਚੇ। ਇਸ ਦੌਰਾਨ ਹੀ ਅੱਜ ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਮੇਰਾ ਸੁਭਾਗਿਆ ਹੈ ਪਦਮਸ਼੍ਰੀ ਸੰਤ ਨਿਰੰਜਨ ਦਾਸ ਜੀ ਦਾ ਅਸ਼ੀਰਵਾਦ ਲੈਣ ਦਾ ਸੁਭਾਗ ਮਿਲਿਆ ਹੈ। ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੈਅੰਤੀ ਦੀਆਂ ਆਪ ਸਭ ਨੂੰ ਬਹੁਤ ਮੁਬਾਰਕਾਂ ਦਿੰਦਾ ਹਾਂ। ਮੈਂ ਡੇਰਾ ਬੱਲਾਂ ਵਿਖੇ ਆਇਆ ਹਾਂ, ਇਹ ਸਭ ਗੁਰੂ ਰਵਿਦਾਸ ਜੀ ਦੀ ਹੀ ਕਿਰਪਾ ਹੈ। ਮੈਨੂੰ ਇਸ ਸਮਾਗਮ ਦੇ ਲਈ ਸੱਦਾ ਦੇਣ ਲਈ ਮੈਂ ਡੇਰਾ ਬੱਲਾਂ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ।

ਇਸ ਦੌਰਾਨ ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਸਵੇਰੇ ਹੀ ਦੇਸ਼ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਹ ਬਜਟ ਗਰੀਬ, ਅੰਨਦਾਤਾ, ਯੁਵਾ ਸ਼ਕਤੀ ਅਤੇ ਨਾਰੀ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਵਾਲਾ ਬਜਟ ਹੈ। ਇਹ ਪਿੰਡਾਂ ਨੂੰ ਮਜ਼ਬੂਤ ਕਰਨ ਵਾਲਾ , ਕਿਸਾਨ ਦੀ ਆਮਦਨ ਵਧਾਉਣ ਵਾਲਾ ਹੈ।

error: Content is protected !!