ਗੋਲਡੀ ਬਰਾੜ ਦੇ ਪਿਤਾ ਦੀ ਜੇਲ੍ਹ ‘ਚ ਵਿਗੜੀ ਸਿਹਤ
ਵੀਓਪੀ ਬਿਊਰੋ – ਪਿਛਲੇ ਦਿਨੀਂ ਵਿਦੇਸ਼ ਬੈਠ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਅਦਾਲਤ ਨੇ ਇੱਕ ਅਪਰਾਧਿਕ ਮਾਮਲੇ ਵਿੱਚ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਸੀ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਬਿਮਾਰ ਹੋ ਗਏ। ਪੇਟ ਦੀਆਂ ਗੰਭੀਰ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਹਸਪਤਾਲ ਦੇ ਸੂਤਰਾਂ ਅਨੁਸਾਰ, ਸ਼ਮਸ਼ੇਰ ਸਿੰਘ ਪੇਟ ਵਿੱਚ ਤੇਜ਼ ਦਰਦ ਅਤੇ ਕਮਜ਼ੋਰੀ ਦੀ ਸ਼ਿਕਾਇਤ ਕਰ ਰਿਹਾ ਹੈ। ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ, ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਲੋੜ ਪੈਣ ‘ਤੇ ਵਾਧੂ ਮੈਡੀਕਲ ਟੈਸਟ ਵੀ ਕੀਤੇ ਜਾ ਸਕਦੇ ਹਨ।
ਉਨ੍ਹਾਂ ਨੂੰ ਮੁਕਤਸਰ ਪੁਲਿਸ ਨੇ ਇੱਕ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕਰ ਲਿਆ।

