ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਟਿੱਪਣੀ ਕਰਨ ਵਾਲਾ ਤਲਬ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਟਿੱਪਣੀ ਕਰਨ ਵਾਲਾ ਤਲਬ

ਅੰਮ੍ਰਿਤਸਰ (ਵੀਓਪੀ ਬਿਊਰੋ) ਕਈ ਲੋਕ ਗੁਰੂ, ਸਾਧੂ-ਸੰਤਾਂ ਖਿਲਾਫ਼ ਅਜਿਹੀਆਂ ਟਿੱਪਣੀਆਂ ਕਰ ਦਿੰਦੇ ਹਨ, ਜਿਸ ਨਾਲ ਸੰਗਤ ਦਾ ਹਿਰਦਾ ਵਲੂੰਧਰਿਆ ਜਾਂਦਾ ਹੈ। ਅਜਿਹਾ ਹੀ ਮਾਮਲਾ ਪਿੱਛਲੇ ਦਿਨੀਂ ਸਾਹਮਣੇ ਆਇਆ ਸੀ ਬਰਨਾਲਾ ਤੋਂ ਜਿੱਥੇ ਇੱਕ ਸ਼ਖਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖਿਲਾਫ਼ ਟਿੱਪਣੀ ਕੀਤੀ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਜਥੇਦਾਰ ਸਾਹਿਬ ਨੇ ਐਕਸ਼ਨ ਲਿਆ ਹੈ।

ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਦੇਣ ਲਈ ਮਿਤੀ 9 ਫ਼ਰਵਰੀ 2026 ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਹੈ।

ਗੁਰਜੰਟ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦੇਣਗੇ। ਇੱਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਹ ਅਧਿਕਾਰ ਨਹੀਂ ਕਿ ਉਹ ਅਤਿ ਸਤਿਕਾਰਤ ਸਿੱਖ ਗੁਰੂ ਸਾਹਿਬਾਨ ਦੇ ਅਦਬ ਸਤਿਕਾਰ ਦੇ ਵਿਰੁੱਧ ਕੁਝ ਬੋਲੇ ਅਤੇ ਉਨ੍ਹਾਂ ਦੇ ਸਤਿਕਾਰ ਨੂੰ ਨੀਵਾਂ ਕਰਨ ਦੀ ਕੋਸ਼ਿਸ਼ ਕਰੇ। ਅਜਿਹੇ ਵਰਤਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਖ਼ਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।

error: Content is protected !!