Skip to content
Wednesday, March 11, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
February
11
SSP ਦਫਤਰ ਧਰਨਾ ਲਾ ਕੇ ਬੈਠੇ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ
Latest News
National
Politics
Punjab
SSP ਦਫਤਰ ਧਰਨਾ ਲਾ ਕੇ ਬੈਠੇ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ
February 11, 2026
VOP TV
SSP ਦਫਤਰ ਧਰਨਾ ਲਾ ਕੇ ਬੈਠੇ ਮਰਹੂਮ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ
ਮਾਨਸਾ (ਵੀਓਪੀ ਬਿਊਰੋ) ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਦੇ SSP ਦਫਤਰ ਵਿੱਚ ਧਰਨਾ ਲਾ ਕੇ ਬੈਠ ਗਏ ਹਨ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਨਾਲ ਧੋਖਾਧੜੀ ਹੋਈ ਹੈ ਅਤੇ ਪੁਲਿਸ ਉਨ੍ਹਾਂ ਦੀ ਸ਼ਿਕਾਇਤ ‘ਤੇ ਕਾਰਵਾਈ ਨਹੀਂ ਕਰ ਰਹੀ।
ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਦੇ ਐੱਸ ਐੱਸ ਪੀ ਦਫਤਰ ਪਹੁੰਚੇ ਅਤੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲੇਗਾ, ਉਹ ਇੱਥੇ ਪੱਕੇ ਤੌਰ ‘ਤੇ ਬੈਠਣਗੇ। ਉਹਨਾਂ ਕਿਹਾ ਕਿ ਅਸੀਂ ਜਨਵਰੀ ਵਿੱਚ ਸਾਡੇ ਨਾਲ ਹੋਈ ਧੋਖਾਧੜੀ ਨੂੰ ਲੈ ਕੇ ਇੱਕ ਦਰਖਾਸਤ ਦਿੱਤੀ ਸੀ, ਜਿਸ ਉੱਪਰ ਮਾਨਸਾ ਪੁਲਿਸ ਗੌਰ ਕਰਨ ਨੂੰ ਤਿਆਰ ਨਹੀਂ ਹੈ।
ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੇ ਛੇ ਮਹੀਨੇ ਪਹਿਲਾਂ ਵਨ ਡਿਜੀਟਲ ਕੰਪਨੀ ਅਤੇ ਇਸਦੇ ਮੈਨੇਜਰ ਬੰਟੀ ਬੈਂਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇੱਕ ਵਕੀਲ ਵੀ ਰੱਖਿਆ ਸੀ, ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਨੇ ਬੰਟੀ ਬੈਂਸ ਨੂੰ ਬਾਹਰ ਕੱਢ ਦਿੱਤਾ ਅਤੇ ਮੈਂ ਕੋਈ ਇਤਰਾਜ਼ ਨਹੀਂ ਕੀਤਾ, ਪਰ ਅੱਜ ਤੱਕ ਸਮੀਰ ਮੇਮਨ ਅਤੇ ਗੁਰਪ੍ਰੀਤ ਸਿੰਘ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।
Post navigation
ਕੈਨੇਡਾ ਦੇ ਸਕੂਲ ‘ਚ ਵੱਡਾ ਗੋ+ਲੀਕਾਂਡ, 10 ਲੋਕਾਂ ਦੀ ਮੌ+ਤ
ਦੋਸਤਾਂ ਨੇ ਹੀ ਨੌਜਵਾਨ ਨੂੰ ਮਾਰ’ਤਾ ਜਾਨੋਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us