ਸਰਕਾਰੀ ਬੱਸਾਂ ਦਾ ਚੱਕਾ ਜਾਮ, CM ਰਿਹਾਇਸ਼ ਦਾ ਘਿਰਾਓ
ਮੋਹਾਲੀ (ਵੀਓਪੀ ਬਿਊਰੋ) ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਕਾਰਨ ਆਮ ਲੋਕ (ਯਾਤਰੀ) ਪਰੇਸ਼ਾਨ ਨਜ਼ਰ ਆਏ। ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ ਦੌਰਾਨ ਹੀ 12 ਫਰਵਰੀ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਹੈ।
PRTC ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਵੱਲੋਂ 12 ਫਰਵਰੀ ਨੂੰ ਸੰਗਰੂਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।


