ਸਕੂਲ ਦੇ ਵਿਦਿਆਰਥੀਆਂ ਨੇ ਤੋੜੇ ਟ੍ਰੈਫਿਕ ਰੂਲਜ਼
ਵੀਓਪੀ ਬਿਊਰੋ – ਮੁਕਤਸਰ ਸਾਹਿਬ ਵਿੱਚ ਇਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਦੀਆਂ ਵੀਡੀਓ ਸਾਹਮਣੇ ਆਈਆਂ ਹਨ।+1 ਤੇ +2 ਦੇ ਵਿਦਿਆਰਥੀ ਗੱਡੀਆਂ ਦੀਆਂ ਖਿੜਕੀਆਂ ਵਿੱਚ ਬੈਠ ਕੇ ਅਤੇ ਛੱਤਾਂ ਉੱਤੇ ਨੱਚਦੇ ਹੋਏ ਸ਼ਹਿਰ ਵਿੱਚ ਗੇੜੀਆਂ ਲਗਾਉਂਦੇ ਨਜ਼ਰ ਆ ਰਹੇ ਹਨ।ਫੇਅਰਵੈੱਲ ਪਾਰਟੀ ਤੋਂ ਬਾਅਦ ਜਿਆਦਾਤਰ ਨਾਬਾਲਿਗ ਬੱਚਿਆਂ ਵੱਲੋਂ ਕੀਤੇ ਗਏ ਇਸ ਦਿਖਾਵੇ ਨੇ ਪ੍ਰਸ਼ਾਸਨ ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।ਇਕ ਪਾਸੇ ਪੁਲਿਸ ਵੱਲੋਂ ਆਪਰੇਸ਼ਨ ਪ੍ਰਹਾਰ ਤਹਿਤ ਸਖ਼ਤ ਨਾਕਾਬੰਦੀ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੀਆਂ ਇਹ ਤਸਵੀਰਾਂ ਚਿੰਤਾ ਵਧਾ ਰਹੀਆਂ ਹਨ।
ਡੀਐੱਸਪੀ ਬਚਨ ਸਿੰਘ ਨੇ ਬਿਆਨ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਤੁਰੰਤ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵੱਖ-ਵੱਖ ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੇ ਰੋਡ ਮਾਰਚ ਕੀਤਾ ਸੀ, ਉਹਨਾਂ ਦੀ ਸ਼ਨਾਖਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨਾਲ ਮਿਲ ਕੇ ਵਿਦਿਆਰਥੀਆਂ ਦੀ ਕੌਂਸਲਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਸਥਿਤੀ ਦੁਬਾਰਾ ਨਾ ਬਣੇ।


