ਸੋਸ਼ਲ ਮੀਡੀਆ ‘ਤੇ ਮਸ਼ਹੂਰ ਹਨੀ ਸੇਠੀ ਨ+ਸ਼ਾ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ
ਖੰਨਾ (ਵੀਓਪੀ ਬਿਊਰੋ) ਖੰਨਾ ਵਿੱਚ ਇੱਕ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ, ਸੋਸ਼ਲ ਵਰਕਰ ਅਤੇ ਜੁੱਤਾ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਲੰਮੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨੀ ਸੇਠੀ ਖ਼ਿਲਾਫ ਇਹ ਕਾਰਵਾਈ ਉਸ ਵੇਲੇ ਕੀਤੀ ਗਈ ਜਦੋਂ ਉਸਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਵਿੱਚ ਨਸ਼ਾ ਕਰਨ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦੇ ਖ਼ਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ।
ਦੂਜੇ ਪਾਸੇ ਅੱਜ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲਾ ਪਠਾਨਕੋਟ ਪੁਲਿਸ ਪ੍ਰਸ਼ਾਸਨ ਅਤੇ ਸਿਵਿਲ ਪ੍ਰਸ਼ਾਸਨ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ। ਜਿਸ ਦੇ ਚਲਦੇ ਨਸ਼ਾ ਤਸਕਰੀ ਦੇ ਮਾਮਲੇ ਦੇ ਵਿੱਚ ਸ਼ਾਮਲ ਵਿਅਕਤੀ ਦੇ ਘਰ ਨੂੰ ਅੱਜ ਨਗਰ ਨਿਗਮ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਤੋੜ ਦਿੱਤਾ ਗਿਆ।


