Skip to content
Friday, April 24, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
February
22
ਸੁਖਬੀਰ ਬਾਦਲ ਜੀ ਪੰਜਾਬੀ ਹੁਣ ਨਹੀਂ ਆਉਂਦੇ ਤੁਹਾਡੀਆਂ ਗੱਲਾਂ ‘ਚ : AAP ਵਿਧਾਇਕ
Latest News
National
Politics
Punjab
ਸੁਖਬੀਰ ਬਾਦਲ ਜੀ ਪੰਜਾਬੀ ਹੁਣ ਨਹੀਂ ਆਉਂਦੇ ਤੁਹਾਡੀਆਂ ਗੱਲਾਂ ‘ਚ : AAP ਵਿਧਾਇਕ
February 22, 2026
VOP TV
ਸੁਖਬੀਰ ਬਾਦਲ ਜੀ ਪੰਜਾਬੀ ਹੁਣ ਨਹੀਂ ਆਉਂਦੇ ਤੁਹਾਡੀਆਂ ਗੱਲਾਂ ‘ਚ : AAP ਵਿਧਾਇਕ
Amritsar:
ਵੀਓਪੀ ਬਿਊਰੋ – ਪੰਜਾਬ ਵਿੱਚ 2027 ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ ਕਿਉਂਕਿ ਸਾਲ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਇਸੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਵੱਲੋਂ ਪੂਰੀ ਜ਼ੋਰ ਅਜਮਾਇਸ਼ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਮੋਗਾ ਵਿੱਚ ਇੱਕ ਵੱਡੀ ਰੈਲੀ ਕੀਤੀ, ਇਸ ਨੂੰ ਮੰਨਿਆ ਜਾ ਰਿਹਾ ਹੈ ਕਿ ਇਸ 2027 ਲਈ ਹੀ ਤਿਆਰੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਵੀ ਵੱਖ-ਵੱਖ ਜਗ੍ਹਾ ‘ਤੇ ਆਪਣੀਆਂ ਰੈਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਹੀ ਭਾਜਪਾ ਵੱਲੋਂ ਵੀ ਜਲਦ ਵੱਡੀ ਰੈਲੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਮਾਝੇ ਇਲਾਕੇ ਵਿੱਚ 2027 ਚੋਣਾਂ ਦਾ ਵਿਗਲ ਵਜਾਉਂਦੇ ਹੋਏ ਰੈਲੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਨੇ ਅਤੇ ਲਗਾਤਾਰ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਸੁਖਬੀਰ ਬਾਦਲ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਲਗਾਤਾਰ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ‘ਤੇਲੈ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜੀਰਾ ਅਤੇ ਅੰਮ੍ਰਿਤਸਰ ਵਿੱਚ ਕੀਤੀਆਂ ਗਈਆਂ ਪੰਜਾਬ ਬਚਾਓ ਰੈਲੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿੱਖੀ ਪ੍ਰਤਿਕਿਰਿਆ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਕੋਈ ਪਾਗਲ ਜਾਂ ਬੇਅਕਲ ਨਹੀਂ ਹਨ। ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇਕ ਪਾਸੇ ਗੈਂ+ਗ+ਸਟਰ ਖਤਮ ਕਰਨ ਦੀਆਂ ਗੱਲਾਂ ਕਰ ਰਹੇ ਹਨ, ਪਰ ਦੂਜੇ ਪਾਸੇ ਪਿਛਲੇ ਸਮੇਂ ਵਿੱਚ ਉਹੀ ਗੈਂਗਸਟਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਇਹ ਦੋਹਰੀ ਨੀਤੀ ਹੁਣ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਸਮਝ ਆ ਚੁੱਕੀ ਹੈ।
ਕੁਲਦੀਪ ਧਾਲੀਵਾਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਾਹ ‘ਤੇ ਧੱਕਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਸਰਹੱਦਾਂ, ਨਸ਼ਿਆਂ ਅਤੇ ਸੁਰੱਖਿਆ ਦੇ ਮਸਲਿਆਂ ‘ਤੇ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ। ਧਾਲੀਵਾਲ ਨੇ ਇਹ ਵੀ ਸਵਾਲ ਉਠਾਇਆ ਕਿ ਜਦੋਂ ਅਕਾਲੀ ਦਲ ਕੇਂਦਰ ਦੀ ਸੱਤਾ ਵਿੱਚ ਭਾਜਪਾ ਨਾਲ ਰਲ ਕੇ ਸਰਕਾਰ ਦਾ ਹਿੱਸਾ ਸੀ ਅਤੇ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਰਹੀ, ਤਾਂ ਉਸ ਵੇਲੇ ਸਰਹੱਦਾਂ ਜਾਂ ਕਿਸਾਨਾਂ ਦੇ ਹੱਕ ਵਿੱਚ ਠੋਸ ਆਵਾਜ਼ ਕਿਉਂ ਨਹੀਂ ਉਠਾਈ ਗਈ।
Post navigation
ਰਾਹ ‘ਚ ਘੇਰ ਨਵੀਂ ਵਿਆਹੀ ਕੁੜੀ ਦੇ ਸਿਰ ‘ਚ ਮਾਰੀ ਗੋ+ਲੀ
ਪਾਕਿਸਤਾਨ ‘ਚੋਂ ਮੰਗਵਾਉਂਦੇ ਸੀ ਹ+ਥਿਆਰ, 2 ਮੁਲਜ਼ਮ ਗ੍ਰਿਫ਼ਤਾਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us