ਪੰਥ ‘ਚ ਇਲਜ਼ਾਮਾਂ ਦੀ ਝੜੀ… ਹੁਣ ਗਿ. ਰਘਬੀਰ ਤੇ ਗਿ. ਹਰਪ੍ਰੀਤ ਸਿੰਘ ਜਾਇਦਾਦ ਦੀ ਜਾਂਚ ਦੀ ਮੰਗ

ਪੰਥ ‘ਚ ਇਲਜ਼ਾਮਾਂ ਦੀ ਝੜੀ… ਹੁਣ ਗਿ. ਰਘਬੀਰ ਤੇ ਗਿ. ਹਰਪ੍ਰੀਤ ਸਿੰਘ ਜਾਇਦਾਦ ਦੀ ਜਾਂਚ ਦੀ ਮੰਗ

ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਉਹਨਾਂ ਵੱਲੋਂ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰੋਪਰਟੀ ਦੀ ਜਾਂਚ ਕਰਨ ਵਾਸਤੇ ਮੰਗ ਕੀਤੀ ਹੈ। ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਕਹਿਣਾ ਹੈ ਕਿ ਇਹਨਾਂ ਦੀ ਪ੍ਰੋਪਰਟੀ ਦੀ ਜਾਂਚ ਕੀਤੀ ਜਾਵੇ ਕਿਉਂਕਿ ਪੋਸ਼ ਇਲਾਕਿਆਂ ਦੇ ਵਿੱਚ ਉਹਨਾਂ ਦੀਆਂ ਕੋਠੀਆਂ ਹਨ ਅਤੇ ਜਥੇਦਾਰ ਦੀ ਪਦਵੀ ਤੇ ਰਹਿ ਕੇ ਇਹਨਾਂ ਕੋਲ ਕਿਸ ਤਰ੍ਹਾਂ ਇੰਨੇ ਪੈਸੇ ਇਕੱਤਰ ਹੋਏ ਇਸ ਦੀ ਜਾਣਕਾਰੀ ਜਰੂਰ ਦਿੱਤੀ ਜਾਵੇ।

ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਉੱਤੇ ਕਈ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਗਏ, ਜਿਸ ਤੋਂ ਬਾਅਦ ਹੁਣ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਮੁਸ਼ਕਲਾਤਾਂ ਜਰੂਰ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਹਾਲਾਂਕਿ ਮੰਗ ਪੱਤਰ ਦੇਣ ਤੋਂ ਬਾਅਦ ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਮੀਡੀਆ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜੇਕਰ ਉਹਨਾਂ ਕੋਲੋਂ ਪੁਖਤਾ ਸਬੂਤ ਹਨ ਤਾਂ ਉਹ ਵੀ ਕੌਮ ਦੇ ਅੱਗੇ ਪੇਸ਼ ਕੀਤੇ ਜਾਣ ਤਾਂ ਜੋ ਕਿ ਇਸਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕੱਢਿਆ ਜਾ ਸਕੇ।

ਇੱਥੇ ਦੱਸਣ ਯੋਗ ਹੈ ਕੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਉੱਤੇ ਇਲਜ਼ਾਮ ਲਗਾਏ ਗਏ ਸਨ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤਰ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ, ਜਿਸ ਵਿੱਚ ਸਾਫ ਤੌਰ ‘ਤੇ ਕਿਹਾ ਗਿਆ ਸੀ ਕਿ ਜੇਕਰ ਉਹਨਾਂ ਕੋਲ ਕੋਈ ਪੁਖਤਾ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ ਉਹਤੇ ਇਹ ਦੂਸਰੇ ਪਾਸੇ ਗਿਆਨੀ ਰਘਬੀਰ ਸਿੰਘ ਵੱਲੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 72 ਘੰਟੇ ਦਾ ਅਲਟੀਮੇਟਮ ਦੇ ਸਿੱਖ ਕੌਮ ਦੇ ਸਨਮੁੱਖ ਸਾਰੇ ਦਸਤਾਵੇਜ ਦੇਣ ਦੀ ਗੱਲ ਕਹਿ ਦਿੱਤੀ ਗਈ ਹੈ।

error: Content is protected !!