ਜੰ+ਗ ਕਿਤੇ ਲੱਗੀ ਅਤੇ ਪੈਟਰੋਲ-ਡੀਜ਼ਲ ਲੋਕ ਪੰਜਾਬ ‘ਚ ਸਟੋਰ ਕਰਨ ਲੱਗੇ

ਜੰ+ਗ ਕਿਤੇ ਲੱਗੀ ਅਤੇ ਪੈਟਰੋਲ-ਡੀਜ਼ਲ ਲੋਕ ਪੰਜਾਬ ‘ਚ ਸਟੋਰ ਕਰਨ ਲੱਗੇ

ਵੀਓਪੀ ਬਿਊਰੋ – ਇੱਕ ਪਾਸੇ ਮੱਧ ਏਸ਼ੀਆ ਵਿੱਚ ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਲੱਗੀ ਹੋਈ ਹੈ ਅਤੇ ਉੱਥੇ ਹੀ ਇਸ ਜੰਗ ਦਾ ਅਸਰ ਪੂਰੀ ਦੁਨੀਆ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੀ ਇਸ ਜੰਗ ਦਾ ਅਸਰ ਦੇਖਿਆ ਜਾ ਰਿਹਾ ਹੈ ਅਤੇ ਲੋਕ ਅਫਵਾਹਾਂ ਵਿੱਚ ਆ ਕੇ ਪੈਨਿਕ ਹੋ ਰਹੇ ਹਨ। ਲੋਕਾਂ ਵਿੱਚ ਅਫਵਾਹ ਫੈਲ ਰਹੀ ਹੈ ਕਿ ਜੰਗ ਕਾਰਨ ਪੈਟਰੋਲ-ਡੀਜ਼ਲ ਮਹਿੰਗਾ ਹੋ ਜਾਵੇਗਾ ਅਤੇ ਇਸ ਲਈ ਲੋਕ ਹੁਣ ਤੋਂ ਹੀ ਪੈਟਰੋਲ-ਡੀਜ਼ਲ ਸਟੋਰ ਕਰਨ ਲੱਗ ਪਏ ਹਨ।

ਸ਼ਹਿਰ-ਕਸਬਿਆਂ ਦੇ ਕਈ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਲੈਣ ਲਈ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਖ਼ਾਸ ਕਰਕੇ ਕਿਸਾਨ ਟ੍ਰੈਕਟਰ-ਟਰਾਲੀਆਂ ਵਿੱਚ ਡਰਮ ਅਤੇ ਕੈਨ ਲੈ ਕੇ ਪਹੁੰਚੇ ਅਤੇ ਵੱਡੀ ਮਾਤਰਾ ਵਿੱਚ ਡੀਜ਼ਲ ਭਰਵਾ ਕੇ ਸਟੋਰ ਕਰਦੇ ਨਜ਼ਰ ਆਏ।

ਦਰਅਸਲ ਕਣਕ ਦੀ ਕਟਾਈ ਦਾ ਸੀਜ਼ਨ ਕਰੀਬ ਇੱਕ ਮਹੀਨੇ ਬਾਅਦ ਸ਼ੁਰੂ ਹੋਣਾ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਡਰ ਹੈ ਕਿ ਜੇ ਅੰਤਰਰਾਸ਼ਟਰੀ ਹਾਲਾਤ ਖਰਾਬ ਹੋ ਗਏ ਤਾਂ ਤੇਲ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ। ਇਸੇ ਚਿੰਤਾ ਕਰਕੇ ਕਿਸਾਨ ਹੁਣੇ ਤੋਂ ਹੀ ਡੀਜ਼ਲ ਇਕੱਠਾ ਕਰਨ ਵਿੱਚ ਜੁਟੇ ਹੋਏ ਹਨ ਤਾਂ ਜੋ ਕਟਾਈ ਦੇ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।

ਉੱਥੇ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ ਅਤੇ ਕੇਂਦਰ ਸਰਕਾਰ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ ਕਿ ਅੰਤਰਰਾਸ਼ਟਰੀ ਹਾਲਾਤਾਂ ਦੇ ਬਾਵਜੂਦ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ‘ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਘਬਰਾਹਟ ਵਿੱਚ ਤੇਲ ਇਕੱਠਾ ਕਰਨ ਦੀ ਬਜਾਏ ਆਮ ਤਰੀਕੇ ਨਾਲ ਹੀ ਖਰੀਦ ਕਰਨ ਦੀ ਅਪੀਲ ਕੀਤੀ।

error: Content is protected !!