ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਾ ਤੈਅ

ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਾ ਤੈਅ

ਵੀਓਪੀ ਬਿਊਰੋ – ਇਸ ਵਾਰ ਦੇ ਬਜਟ ਵਿੱਚ ਪੰਜਾਬ ਸਰਕਾਰ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਜਾ ਰਹੀ ਹੈ ਅਤੇ ਇਸ ਗੱਲ ‘ਤੇ ਮੋਹਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਲਾ ਦਿੱਤੀ ਹੈ।

ਹਰਜੋਤ ਬੈਂਸ ਨੇ ਕਿਹਾ ਕਿ ਵੀਮੈਨ ਡੇਅ ਵਾਲੇ ਦਿਨ ਪੰਜਾਬ ਸਰਕਾਰ ਔਰਤਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਧੇ ਤੌਰ ‘ਤੇ ਚੋਣ ਸਾਲ ਵਿਚ ਵੋਟ ਬੈਂਕ ਮਜ਼ਬੂਤ ਕਰਨ ਦੀ ਸਿਆਸੀ ਚਾਲ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਯੋਜਨਾ ਦੀ ਯੋਗਤਾ ਲਈ ਪਰਿਵਾਰ ਦੀ ਸਲਾਨਾ ਇਨਕਮ, ਰਾਸ਼ਨ ਕਾਰਡ ਦੀ ਸ਼੍ਰੇਣੀ ਅਤੇ ਹੋਰ ਸਮਾਜਿਕ ਆਰਥਿਕ ਮਾਪਦੰਡਾਂ ਨੂੰ ਆਧਾਰ ਬਣਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਪੈਨਸ਼ਨਧਾਰਕ, ਸਰਕਾਰੀ ਮਹਿਲਾ ਮੁਲਾਜ਼ਮਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ।

ਇਹ ਸ਼ਰਤਾਂ ਮਹਿਲਾਵਾਂ ਦੇ ਇੱਕ ਵੱਡੇ ਵਰਗ ਵਿੱਚ ਨਿਰਾਸ਼ਾ ਅਤੇ ਵਿਤਕਰੇ ਦੀ ਭਾਵਨਾ ਪੈਦਾ ਕਰ ਸਕਦੀਆਂ ਹਨ। ਚੋਣਾਂ ਵਾਲਾ ਸਾਲ ਹੋਣ ਦੇ ਚੱਲਦੇ ਵੀ ਇਸ ਐਲਾਨ ਨਾਲ ਰਾਜਨੀਤਿਕ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ।

error: Content is protected !!