Skip to content
Monday, April 20, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2026
March
9
“ਰਾਮ ਰਹੀਮ ਕ+ਤ+ਲ ਕੇਸ ‘ਚੋਂ ਬਰੀ ਹੋ ਗਿਆ, ਬੰਦੀ ਸਿੰਘਾਂ ਨਾਲ ਧੱਕਾ ਕਿਉਂ?”
Latest News
National
Politics
Punjab
“ਰਾਮ ਰਹੀਮ ਕ+ਤ+ਲ ਕੇਸ ‘ਚੋਂ ਬਰੀ ਹੋ ਗਿਆ, ਬੰਦੀ ਸਿੰਘਾਂ ਨਾਲ ਧੱਕਾ ਕਿਉਂ?”
March 9, 2026
VOP TV
“ਰਾਮ ਰਹੀਮ ਕ+ਤ+ਲ ਕੇਸ ‘ਚੋਂ ਬਰੀ ਹੋ ਗਿਆ, ਬੰਦੀ ਸਿੰਘਾਂ ਨਾਲ ਧੱਕਾ ਕਿਉਂ?”
ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਇਸਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੂਰਾ ਸਿੱਖ ਪੰਥ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੇ ਮਸਲੇ ਨੂੰ ਉਠਾ ਰਿਹਾ ਹੈ, ਪਰ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ।
ਜਥੇਦਾਰ ਸਾਹਿਬ ਨੇ ਕਿਹਾ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਜਦੋਂ ਅੱਗੇ ਲਿਜਾਇਆ ਗਿਆ ਤਾਂ ਉਸ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਹੋਰ ਕਈ ਬੰਦੀ ਸਿੰਘ, ਜਿਵੇਂ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਜੋ ਕਿ ਜਿੰਦਾ ਸ਼ਹੀਦ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਦੇ ਮਾਮਲੇ ਵੀ ਸਾਲਾਂ ਤੋਂ ਲਟਕੇ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਭਾਈ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਵਾਲਾ ਮਸਲਾ ਵੀ ਅਜੇ ਤੱਕ ਪੂਰੀ ਤਰ੍ਹਾਂ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ 30–35 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੇ ਮਾਮਲਿਆਂ ਵਿੱਚ ਕੋਈ ਵੱਡੀ ਤਰੱਕੀ ਨਹੀਂ ਹੋਈ।
ਦੂਜੇ ਪਾਸੇ, ਜਿੱਥੇ ਕਿਸੇ ਵਿਅਕਤੀ ’ਤੇ ਲਗੇ ਦੋਸ਼ ਸਾਬਤ ਵੀ ਹੋ ਚੁੱਕੇ ਹਨ, ਉੱਥੇ ਉਸ ਨੂੰ ਬਹੁਤ ਛੇਤੀ ਬਰੀ ਕਰ ਦਿੱਤਾ ਜਾਣਾ ਨਿਆਂ ਪ੍ਰਣਾਲੀ ’ਤੇ ਸਵਾਲ ਖੜੇ ਕਰਦਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਇਨਸਾਫ ਦੀ ਲੜਾਈ ਲੜਨ ਵਾਲੇ ਲੋਕਾਂ ਲਈ ਨਿਰਾਸ਼ਾਜਨਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ ਲਈ ਸੰਘਰਸ਼ ਕਰਨ ਵਾਲਿਆਂ ਨੂੰ ਹੀ ਨਿਆਂ ਨਾ ਮਿਲੇ ਤਾਂ ਉਹ ਫਿਰ ਕਿੱਧਰ ਜਾਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪੂਰੇ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ, ਤਾਂ ਜੋ ਨਿਆਂ ਪ੍ਰਣਾਲੀ ’ਤੇ ਲੋਕਾਂ ਦਾ ਭਰੋਸਾ ਬਣਿਆ ਰਹੇ ਅਤੇ ਬੰਦੀ ਸਿੰਘਾਂ ਦੇ ਮਸਲੇ ਦਾ ਵੀ ਜਲਦ ਅਤੇ ਨਿਆਂਸੰਗਤ ਹੱਲ ਨਿਕਲ ਸਕੇ।
Post navigation
ਸੱਸ ਦੀ ਨੱਕ ਕੱਟ ਕੇ ਭੱਜ ਗਿਆ ਜਵਾਈ
ਹੋਰਨਾਂ ਦੀ ਜੰ+ਗ ‘ਚ ਭਾਰਤੀਆਂ ਦਾ ਭਾਰੀ ਨੁਕਸਾਨ, ਸ਼ੇਅਰ ਮਾਰਕੀਟ ਨੇ ਦਿਖਾਏ ਤਾਰੇ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us