ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਜਰੀਵਾਲ ਤੇ CM ਮਾਨ, ਕਿਹਾ-ਇੱਜ਼ਤ ਵਾਪਸ ਆਈ ਤਾਂ ਸ਼ੁਕਰਾਨਾ ਕਰਨ ਆਏ ਹਾਂ

ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਜਰੀਵਾਲ ਤੇ CM ਮਾਨ, ਕਿਹਾ-ਇੱਜ਼ਤ ਵਾਪਸ ਆਈ ਤਾਂ ਸ਼ੁਕਰਾਨਾ ਕਰਨ ਆਏ ਹਾਂ

ਵੀਓਪੀ ਬਿਊਰੋ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਪਰਿਵਾਰਿਕ ਮੈਂਬਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਦੋਵਾਂ ਆਗੂਆਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਤੇ ਲਗਾਏ ਗਏ ਸਾਰੇ ਇਲਜ਼ਾਮ ਝੂਠੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਅਦਾਲਤ ਨੇ ਵੀ ਟਿੱਪਣੀ ਕੀਤੀ ਹੈ ਕਿ ਇਹ ਮੁਕੱਦਮਾ ਬਣਦਾ ਹੀ ਨਹੀਂ ਸੀ ਅਤੇ ਕਹਿ ਸਕਦੇ ਹਾਂ ਕਿ ਟ੍ਰਾਇਲ ਸ਼ੁਰੂ ਹੀ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਵਾਲੇ ਹਨ ਅਤੇ ਸਰਕਾਰ ਵੱਲੋਂ ਲੋਕ-ਪੱਖੀ ਬਜਟ ਲਿਆਂਦਾ ਗਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਉਣਾ ਹੈ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਕਿ ਉਹ ਵਾਹਿਗੁਰੂ ਜੀ ਦਾ ਅਸ਼ੀਰਵਾਦ ਲੈਣ ਆਏ ਹਨ।

ਕੇਜਰੀਵਾਲ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਨ੍ਹਾਂ ਦੀ ਇੱਜ਼ਤ ਵਾਪਸ ਆਈ ਹੈ ਅਤੇ ਇਸ ਲਈ ਉਹ ਸ਼ੁਕਰਾਨਾ ਕਰਨ ਲਈ ਦਰਬਾਰ ਸਾਹਿਬ ਪਹੁੰਚੇ ਹਨ।

error: Content is protected !!