ਔਰਤ ਤੋਂ ਪਰੇਸ਼ਾਨ ਹੋ ਕੇ ਗੱਭਰੂ ਜਵਾਨ ਨੇ ਕਰ ਲਈ ਖੁ+ਦਕੁ+ਸ਼ੀ

ਔਰਤ ਤੋਂ ਪਰੇਸ਼ਾਨ ਹੋ ਕੇ ਗੱਭਰੂ ਜਵਾਨ ਨੇ ਕਰ ਲਈ ਖੁ+ਦਕੁ+ਸ਼ੀ

ਵੀਓਪੀ ਬਿਊਰੋ – ਕਪੂਰਥਲਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇ ਲਾਹੌਰੀ ਗੇਟ ਇਲਾਕੇ ‘ਚ ਇੱਕ ਨੌਜਵਾਨ ਨੇ ਕਥਿਤ ਤੌਰ ‘ਤੇ ਇੱਕ ਔਰਤ ਤੋਂ ਤੰਗ ਆ ਕੇ ਖੁਦਖੁਸ਼ੀ ਕਰ ਲਈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਦੱਸਿਆ ਜਾ ਰਿਹਾ ਹੈ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਇੱਕ ਵੀਡੀਓ ਬਣਾਈ, ਜਿਸ ਵਿੱਚ ਉਸਨੇ ਬ੍ਰਹਮਕੁੰਡ ਕਲੋਨੀ ਦੀ ਰਹਿਣ ਵਾਲੀ ਇਕ ਔਰਤ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਦੋਸ਼ ਲਗਾਏ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ।

error: Content is protected !!