ਪੰਜਾਬ ‘ਚ ਬੇਅਦਬੀ ਦੀ ਘਟਨਾ, ਸੰਗਤ ‘ਚ ਭਾਰੀ ਰੋਹ

ਪੰਜਾਬ ‘ਚ ਬੇਅਦਬੀ ਦੀ ਘਟਨਾ, ਸੰਗਤ ‘ਚ ਭਾਰੀ ਰੋਹ

ਪਟਿਆਲਾ (ਵੀਓਪੀ ਬਿਊਰੋ) ਸਮਾਣਾ ਤੋਂ ਗੁਰੂ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸੰਗਤ ਵਿੱਚ ਭਾਰੀ ਰੋਸ ਹੈ। ਜਾਣਕਾਰੀ ਮੁਤਾਬਕ ਭਵਾਨੀਗੜ੍ਹ ਰੋਡ ’ਤੇ ਇੱਕ ਪ੍ਰੋਪਰਟੀ ਦਫਤਰ ਦੇ ਬਾਹਰ ਪਵਿੱਤਰ ਗੁਟਕਾ ਸਾਹਿਬ ਜੀ ਦੇ ਅੰਗ ਖੰਡਿਤ ਮਿਲਣ ਨਾਲ ਮਾਹੌਲ ਤਣਾਭਰਪੂਰ ਹੋ ਗਿਆ ਹੈ।

ਇਸ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਦੀ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਧਰਮ ਯੁੱਧ ਮੋਰਚੇ ਨਾਲ ਜੁੜੇ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਮੋਰਚੇ ਨੂੰ ਨੁਕਸਾਨ ਪਹੁੰਚਾਉਣ ਲਈ ਇਹ ਸਾਜ਼ਿਸ਼ ਕੀਤੀ ਜਾ ਰਹੀ ਹੈ।

error: Content is protected !!