ਚੰਡੀਗੜ੍ਹ ‘ਚ ਨੌਜਵਾਨ ਮਾਰਨ ਵਾਲਿਆਂ ਦਾ Encounter
ਚੰਡੀਗੜ੍ਹ (ਵੀਓਪੀ ਬਿਊਰੋ) ਬੀਤੇ ਦਿਨ ਚੰਡੀਗੜ੍ਹ ਵਿੱਚ ਜਿਮ ਦੇ ਬਾਹਰ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ, ਹੁਣ ਉਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਸ਼ੂਟਰਾਂ ਦਾ ਐਨਕਾਉਂਟਰ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਦੀ ਗ੍ਰਿਫ਼ਤਾਰੀ ਹਰਿਆਣਾ ਦੇ ਕੈਥਲ ਤੋਂ ਹੋਈ ਹੈ।
ਬੀਤੇ ਦਿਨ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦੀ ਸੈਕਟਰ 9, ਚੰਡੀਗੜ੍ਹ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਜਿਮ ਸੈਸ਼ਨ ਤੋਂ ਬਾਅਦ ਆਪਣੀ ਕਾਲੀ ਫਾਰਚੂਨਰ ਕਾਰ ਵਿੱਚ ਜਾ ਰਿਹਾ ਸੀ। ਇਹ ਗੋਲੀਬਾਰੀ ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਤੋਂ ਇੱਕ ਦਿਨ ਬਾਅਦ ਹੋਈ।

