SGPC ਮੁਲਾਜ਼ਮਾਂ ਨੂੰ ਕੁੜਤਾ-ਪਜਾਮਾ ਪਹਿਨਣ ਦੇ ਆਦੇਸ਼

SGPC ਮੁਲਾਜ਼ਮਾਂ ਨੂੰ ਕੁੜਤਾ-ਪਜਾਮਾ ਪਹਿਨਣ ਦੇ ਆਦੇਸ਼

ਅੰਮ੍ਰਿਤਸਰ (ਵੀਓਪੀ ਬਿਊਰੋ) ਐਸਜੀਪੀਸੀ ਦੇ ਸੇਵਾਦਾਰ ਜਾਂ ਅਧਿਕਾਰੀ ਬਾਹਰ ਦੇਸ਼ਾਂ ਜਾਂ ਹੋਰ ਰਾਜਾਂ ਵਿੱਚ ਪ੍ਰਚਾਰ ਪ੍ਰਸਾਰ ਲਈ ਜਾਂਦੇ ਹਨ ਤਾਂ ਲੋਕ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਜੁੜਿਆ ਹੋਇਆ ਸਮਝਦੇ ਹਨ ਅਤੇ ਵੱਡੇ ਸਤਿਕਾਰ ਨਾਲ ਮਿਲਦੇ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਉਨ੍ਹਾਂ ਦੀ ਪੋਸ਼ਾਕ ਵੀ ਉਸ ਮਰਯਾਦਾ ਅਤੇ ਪਰੰਪਰਾ ਅਨੁਸਾਰ ਹੋਵੇ।

ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਐੱਸਜੀਪੀਸੀ ਮੁਲਾਜ਼ਮਾਂ ਨੂੰ ਕੁੜਤਾ ਪਜਾਮਾ ਪਹਿਨਣ ਸਬੰਧੀ ਜਾਰੀ ਕੀਤੇ ਆਦੇਸ਼ਾਂ ਨੂੰ ਹੁਣ ਅਮਲੀ ਜਾਮਾ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਸਿੱਖ ਮਰਯਾਦਾ ਨਾਲ ਜੁੜਿਆ ਮਹੱਤਵਪੂਰਨ ਕਦਮ ਕਰਾਰ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਕਾਲਵਾ ਨੇ ਕਿਹਾ ਕਿ ਪੁਰਖਿਆਂ ਵੱਲੋਂ ਬਣਾਈਆਂ ਕਹਾਵਤਾਂ ਜਿਵੇਂ “ਜੈਸਾ ਦੇਸ ਵੈਸਾ ਭੇਸ” ਅੱਜ ਵੀ ਉਤਨੀ ਹੀ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਵੱਲੋਂ ਸਿੱਖ ਸੰਗਤਾਂ ਦੀ ਮੰਗ ਅਤੇ ਆਪਣੇ ਮਨ ਦੇ ਵਿਚਾਰ ਨੂੰ ਧਿਆਨ ਵਿੱਚ ਰੱਖਦਿਆਂ ਇਹ ਆਦੇਸ਼ ਜਾਰੀ ਕੀਤਾ ਗਿਆ ਹੈ, ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

error: Content is protected !!