ਭੁੱਲਰ ਦੀ ਗ੍ਰਿਫ਼ਤਾਰੀ ਬਣੀ 2027 ਚੋਣਾਂ ਲਈ ਮੁੱਦਾ!

ਭੁੱਲਰ ਦੀ ਗ੍ਰਿਫ਼ਤਾਰੀ ਬਣੀ 2027 ਚੋਣਾਂ ਲਈ ਮੁੱਦਾ!

ਵੀਓਪੀ ਬਿਊਰੋ – ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਸਾਲ ਬਾਕੀ ਰਹਿ ਗਿਆ ਹੈ, ਇਸ ਤੋਂ ਪਹਿਲਾਂ ਹੀ ਹੁਣ ਪੰਜਾਬ ਦੀ ਸਿਆਸਤ ਕਈ ਮੁੱਦਿਆਂ ਨੂੰ ਲੈ ਕੇ ਗਰਮਾਈ ਹੋਈ ਹੈ ਪਰ ਹੁਣ ਹਾਲ ਹੀ ਵਿੱਚ ਜੋ ਅੰਮ੍ਰਿਤਸਰ ਵਿਖੇ ਡੀਐਮ ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਨੂੰ ਲੈ ਕੇ ਮਾਮਲਾ ਗਰਮਾਇਆ ਹੋਇਆ ਹੈ ਉਹ ਕਾਫੀ ਚਿੰਤਾ ਦਾ ਵਿਸ਼ਾ ਆਮ ਆਦਮੀ ਪਾਰਟੀ ਦੇ ਲਈ ਬਣ ਗਿਆ ਹੈ।

ਇਸ ਖੁਦਕੁਸ਼ੀ ਮਾਮਲੇ ਵਿੱਚ ਮਰਨ ਤੋਂ ਪਹਿਲਾਂ ਮ੍ਰਿਤਕ ਨੇ ਸਾਬਕਾ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਸਨ। ਇਸ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਖਿਲਾਫ ਵਿਰੋਧੀਆਂ ਵੱਲੋਂ ਲਗਾਤਾਰ ਉਠਾਈ ਜਾ ਰਹੀ ਮੰਗ ਨੂੰ ਲੈ ਕੇ ਐਫਆਈਆਰ ਦਰਜ ਹੋਈ ਅਤੇ ਬੀਤੇ ਦਿਨੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਫਤਾਰ ਵੀ ਕਰ ਲਿਆ ਗਿਆ ਹੈ।

ਉਥੇ ਹੀ ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿੱਚ ਵੀ ਇਸ ਬਾਰੇ ਆਵਾਜ਼ ਚੁੱਕੀ ਹੈ ਤੇ ਅਮਿਤ ਸ਼ਾਹ ਨੂੰ ਕਿਹਾ ਕਿ ਇਸ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਉਨਾਂ ਦੀ ਸਰਕਾਰ ਨਿਰਪੱਖ ਜਾਂਚ ਕਰ ਰਹੀ ਹੈ, ਇਸੇ ਲਈ ਉਸਨੇ ਆਪਣਾ ਮੰਤਰੀ ਜਾਂ ਸਾਬਕਾ ਮੰਤਰੀ ਨਹੀਂ ਦੇਖਿਆ ਤੇ ਸਿੱਧਾ ਹੀ ਗ੍ਰਿਫਤਾਰ ਕਰ ਲਿਆ ਹੈ।ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਵਿਰੋਧੀਆਂ ਨੂੰ ਆਪਣੇ ਮੰਜੇ ਹੇਠਾਂ ਸੋਟਾ ਮਾਰਨਾ ਚਾਹੀਦਾ ਹੈ।

ਤੁਹਾਨੂੰ ਦੱਸ ਦਈਏ ਕੀ ਵਿਰੋਧੀਆ ਕੋਲ 2027 ਤੋਂ ਪਹਿਲਾਂ ਇੱਕ ਵੱਡਾ ਮੌਕਾ ਆ ਗਿਆ ਹੈ ਪੰਜਾਬ ਸਰਕਾਰ ਨੂੰ ਘੇਰਨ ਦਾ ਤਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਲੀਡਰਸ਼ਿਪ ਵੀ ਲਗਾਤਾਰ ਵਿਰੋਧੀਆਂ ਨੂੰ ਜਵਾਬ ਦੇ ਰਹੀ ਹੈ ਹੁਣ ਦੇਖਾ ਇਹ ਹੋਵੇਗਾ ਕੀ ਇਹ ਪੰਜਾਬ ਦਾ ਵੱਡਾ ਮਸਲਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸ ਪਾਰਟੀ ਲਈ ਹਾਨੀਕਾਰਕ ਹੁੰਦਾ ਹੈ ਅਤੇ ਕਿਸ ਪਾਰਟੀ ਲਈ ਫਾਇਦੇਮੰਦ।

error: Content is protected !!