‘ਗੁਆਂਢ ‘ਚ ਰਹਿੰਦੇ ਨ+ਸ਼ਾ ਤਸਕਰ ਨੇ ਪੱਟਿਆ ਘਰ, ਓਵਰਡੋਜ਼ ਨਾਲ ਨੌਜਵਾਨ ਦੀ ਮੌ+ਤ’
ਮਾਨਸਾ (ਵੀਓਪੀ ਬਿਊਰੋ) ਮਾਨਸਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਂਦੀ ਹੈ ਅਤੇ ਪਰਿਵਾਰ ਵੱਲੋਂ ਇਲਜ਼ਾਮ ਗਾਇਆ ਜਾਂਦਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਨਸ਼ਾ ਵੀ ਕੋਈ ਹੋਰ ਨਹੀਂ ਉਹਨਾਂ ਦੇ ਗਵਾਂਢ ਵਿੱਚ ਰਹਿੰਦਾ ਹੀ ਇੱਕ ਸ਼ਖਸ ਵੇਚ ਰਿਹਾ। ਕਈ ਵਾਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਪਰ ਕਾਰਵਾਈ ਨਹੀਂ ਹੋਈ। ਪਿੰਡ ਦੀ ਪੰਚਾਇਤ ਅਤੇ ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ‘ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਹੈ ਕਿ ਕੋਈ ਵੀ ਕਾਰਵਾਈ ਨਹੀਂ ਹੋ ਰਹੀ ਜਦਕਿ ਕਈ ਵਾਰ ਇਸ ਨਸ਼ਾ ਤਸਕਰ ਨੂੰ ਸਮਝਾ ਵੀ ਚੁੱਕੇ ਹਾਂ ਹੁਣ ਨੌਜਵਾਨ ਦੀ ਮੌਤ ਤੋਂ ਬਾਅਦ ਪੂਰਾ ਪਿੰਡ ਸਦਮੇ ਵਿੱਚ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿਖੇ 30 ਸਾਲਾਂ ਨੌਜਵਾਨ ਅੰਮ੍ਰਿਤ ਪਾਲ ਸਿੰਘ ਗੱਗੀ ਦੀ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਹੋ ਗਈ। ਪਰਿਵਾਰ ਅਤੇ ਪੰਚਾਇਤ ਨੇ ਦੋਸ਼ ਲਗਾਇਆ ਹੈ ਕਿ ਗੁਆਂਢੀ ਮੂੰਗੀ ਸਿੰਘ ਵੱਲੋਂ ਨਸ਼ਾ ਵੇਚਿਆ ਜਾ ਰਿਹਾ।
ਮ੍ਰਿਤਕ ਨੌਜਵਾਨ ਦੇ ਭਰਾ ਸੇਵਕ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਅੰਮ੍ਰਿਤਪਾਲ ਸਿੰਘ ਗੱਗੀ ਜੋ ਸ਼ਾਦੀਸ਼ੁਦਾ ਸੀ ਅਤੇ ਇੱਕ ਬੇਟੀ ਵੀ ਹੈ ਪਿਛਲੇ ਸਮੇਂ ਤੋਂ ਨਸ਼ਾ ਕਰਦਾ ਸੀ ਅਤੇ ਉਨਾਂ ਦੇ ਘਰ ਨਾਲ ਗੁਆਂਢੀ ਹੀ ਨਸ਼ਾ ਵੇਚਣ ਦਾ ਕੰਮ ਕਰ ਰਿਹਾ ਹੈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ ਹੈ।


