ਬਲਾਕ ਕਾਂਗਰਸ ਪ੍ਰਧਾਨ ਦਾ ਕਤ+ਲ

ਬਲਾਕ ਕਾਂਗਰਸ ਪ੍ਰਧਾਨ ਦਾ ਕਤ+ਲ

ਮਾਛੀਵਾੜਾ ਸਾਹਿਬ (ਵੀਓਪੀ ਬਿਊਰੋ) ਆਏ ਦਿਨ ਪੰਜਾਬ ਵਿੱਚ ਕਤਲੋਗਾਰਦ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਮਾਛੀਵਾੜਾ ਸਾਹਿਬ ਤੋਂ ਜਿੱਥੇ ਬਲਾਕ ਕਾਂਗਰਸ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਕਤਲ ਦੀ ਵਾਰਦਾਤ ਬੀਤੀ ਦੇਰ ਸ਼ਾਮ ਨੂੰ ਵਾਪਰੀ ਹੈ ਅਤੇ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਆਮ ਲੋਕਾਂ ਦੇ ਵਿੱਚ ਡਰ ਬੈਠਾ ਹੋਇਆ ਹੈ ਕਿ ਆਏ ਦਿਨ ਹੋ ਰਹੀ ਆ ਘਟਨਾਵਾਂ ਨੇ ਉਹਨਾਂ ਦੀ ਆਮ ਜ਼ਿੰਦਗੀ ਵਿੱਚ ਕਾਫੀ ਵੱਡੀ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਮਾਛੀਵਾੜਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਅੱਜ ਸ਼ਾਮ 6.30 ਵਜੇ 2 ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਵਾਰਦਾਤ ਤੋਂ ਬਾਅਦ ਪਰਮਿੰਦਰ ਤਿਵਾਰੀ ਦੀ ਮੌਤ ਹੋ ਗਈ ਹੈ।

ਇਸ ਕਤਲ ਦੀ ਵਾਰਦਾਤ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਵੀ ਪੰਜਾਬ ਸਰਕਾਰ ਉੱਤੇ ਵੱਡੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਦੇ ਨਾਲ ਡਗਮਗਾ ਗਈ ਹੈ ਅਤੇ ਆਏ ਦਿਨ ਕਤਲ ਹੋ ਤਰ੍ਹ ਹਨ।

error: Content is protected !!