ਅੰਮ੍ਰਿਤਸਰ ‘ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋ+ਲੀਆਂ

ਅੰਮ੍ਰਿਤਸਰ ‘ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋ+ਲੀਆਂ

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਵਿੱਚ ਆਏ ਦਿਨ ਅਪਰਾਧੀ ਘਟਨਾਵਾਂ ਸਾਹਮਣੇ ਆ ਰਹੀਆਂ ਨੇ ਜਿੱਥੇ ਬੀਤੇ ਦਿਨ ਚੰਡੀਗੜ੍ਹ ਵਿੱਚ ਭਾਜਪਾ ਦੇ ਦਫਤਰ ਬਾਹਰ ਧਮਾਕਾ ਹੋ ਗਿਆ ਅਤੇ ਇਸ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ, ਉਥੇ ਹੀ ਹੁਣ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਜਿੱਥੇ ਕਾਵਰ ਤੋਲ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।

ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਸਿਆਲਕਾ ਵਿੱਚ ਮੰਗਲਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਇਸ ਸਾਰੀ ਘਟਨਾ ਦੀ CCTV ਵੀਡੀਓ ਵੀ ਸਾਹਮਣੇ ਆਈ ਹੈ, ਜਿਸਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਵੀਡੀਓ ਵਿੱਚ ਸਾਫ਼ ਤੌਰ ‘ਤੇ ਗੋਲੀਆਂ ਦੀਆਂ ਆਵਾਜ਼ਾਂ ਸੁਣੀਆਂ ਜਾ ਸਕਦੀਆਂ ਹਨ।

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮਸਾਲੀ ਸਜ਼ਾ ਦਿੱਤੀ ਜਾਵੇਗੀ।

error: Content is protected !!